ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਨਾਂ ਪੰਜਾਬੀ ’ਚ ਲਿਖਣ ਦੀ ਹਦਾਇਤ

Friday, Dec 23, 2022 - 06:08 PM (IST)

ਹੁਸ਼ਿਆਰਪੁਰ (ਘੁੰਮਣ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਮਹੱਤਤਾ ਦੇਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਦਾਇਤਾਂ ਜਾਰੀ ਕੀਤੀਆਂ ਹਨ।  ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ,ਬੋਰਡਾਂ, ਨਿਗਮਾਂ, ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ, ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਲਿਖਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ’ਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ।

ਇਹ ਵੀ ਪੜ੍ਹੋ : ਭਾਰਤ ਸਰਕਾਰ ਡਰੋਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰੇ : ਭਗਵੰਤ ਮਾਨ

ਉਨ੍ਹਾਂ ਕਿਹਾ ਕਿ 21 ਫਰਵਰੀ 2023 ਤੱਕ ਅਜਿਹਾ ਨਾ ਹੋਣ ਦੀ ਸੂਰਤ ’ਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ’ਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਪੰਜਾਬੀ ਭਾਸ਼ਾ ਲਿਖਣ ਸਮੇਂ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੂਰਨ ਸਹਿਯੋਗ ਦੇਣ।

ਇਹ ਵੀ ਪੜ੍ਹੋ : ਕੋਟਭਾਈ ਕਤਲ ਮਾਮਲੇ ''ਚ ਆਇਆ ਨਵਾਂ ਮੋੜ, ਪੁਲਸ ਨੇ ਪਿੰਡ ਦੇ ਸਰਪੰਚ ਨੂੰ ਕੀਤਾ ਗ੍ਰਿਫ਼ਤਾਰ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News