‘ਪੰਜਾਬ ’ਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀਆਂ ਲਈ ਸਟੇਡੀਅਮ ਖੋਲ੍ਹਣ ਦੀ ਹਦਾਇਤ’

06/17/2021 1:24:03 AM

ਚੰਡੀਗੜ੍ਹ (ਰਮਨਜੀਤ)- ਪੰਜਾਬ ਦੇ ਖੇਡ, ਯੁਵਾ ਸੇਵਾਵਾਂ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਸਬੰਧੀ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ’ਚ ਹਿੱਸਾ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਨੂੰ ਪੰਜਾਬ ਦੇ ਸਾਰੇ ਸਟੇਡੀਅਮ ਖੋਲ੍ਹਣ ਸਬੰਧੀ ਖੇਡ ਵਿਭਾਗ ਨੂੰ ਹਦਾਇਤ ਦਿੱਤੀ ਹੈ। ਸੂਬੇ ਦੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਖਿਡਾਰੀ ਅਤੇ ਖਿਡਾਰਨਾਂ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿਚ ਭਾਗ ਲੈਣਾ ਚਾਹੁੰਦੇ ਹਨ, ਉਨ੍ਹਾਂ ਦੀ ਤਿਆਰੀ ਕਰਨ ਸਬੰਧੀ ਖਿਡਾਰੀਆਂ ਨੂੰ ਰਾਜ ਦੇ ਸਟੇਡੀਅਮਾਂ ਵਿਚ ਪ੍ਰੈਕਟਿਸ ਕਰਨ ਦੀ ਛੋਟ ਦਿੱਤੀ ਜਾਵੇ ਕਿਉਂਕਿ ਹੁਣ ਕੋਰੋਨਾ ਦੇ ਮਾਮਲੇ ਘਟੇ ਹਨ। 

ਇਹ ਖ਼ਬਰ ਪੜ੍ਹੋ- PSL ਦੌਰਾਨ ਆਪਸ ’ਚ ਭਿੜੇ ਸ਼ਾਹੀਨ ਅਫਰੀਦੀ ਅਤੇ ਸਰਫਰਾਜ ਅਹਿਮਦ


ਉਨ੍ਹਾਂ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਦੀ ਰੋਕਥਾਮ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਇਸ ਸਬੰਧੀ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਪੜ੍ਹੋ- ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਵਿਡ ICU ਤੋਂ ਬਾਹਰ
 
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News