ਅਰੁਣਾ ਚੌਧਰੀ ਵੱਲੋਂ ਤੈਅ ਸੁਰੱਖਿਆ ਮਾਪਦੰਡਾਂ ਅਤੇ ਸਿਹਤ ਪੋ੍ਰਟੋਕੋਲਾਂ ਦੀ ਪਾਲਣਾ ਦੇ ਨਿਰਦੇਸ਼

Sunday, Jan 31, 2021 - 12:07 AM (IST)

ਅਰੁਣਾ ਚੌਧਰੀ ਵੱਲੋਂ ਤੈਅ ਸੁਰੱਖਿਆ ਮਾਪਦੰਡਾਂ ਅਤੇ ਸਿਹਤ ਪੋ੍ਰਟੋਕੋਲਾਂ ਦੀ ਪਾਲਣਾ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਅਨਲੌਕ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਮਹਿਕਮਿਆਂ ਵੱਲੋਂ ਸੂਬੇ ਭਰ ਦੇ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਲਈ 1 ਫਰਵਰੀ, 2021 ਤੋਂ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ, ਜਿਨਾਂ ਨੂੰ ਕੋਵਿਡ ਮਹਾਮਾਰੀ ਕਰਕੇ ਬੰਦ ਕਰ ਦਿੱਤਾ ਗਿਆ ਸੀ। ਅਰੁਣਾ ਚੌਧਰੀ ਨੇ ਦੱਸਿਆ ਕਿ ਵਰਕਰਾਂ ਅਤੇ ਹੈਲਪਰਾਂ ਲਈ ਆਂਗਣਵਾੜੀ ਕੇਂਦਰ 8 ਦਸੰਬਰ ਤੋਂ ਖੋਲ੍ਹ ਦਿੱਤੇ ਗਏ ਸਨ ਪਰ ਬੱਚਿਆਂ ਦੀ ਹਾਜ਼ਰੀ ਸਬੰਧੀ ਫੈਸਲਾ ਨਹੀਂ ਲਿਆ ਗਿਆ ਸੀ। ਹੁਣ ਮਹਿਕਮੇ ਵੱਲੋਂ ਸਵੇਰ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਸਕੂਲ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ 1 ਫਰਵਰੀ ਤੋਂ ਪ੍ਰੀ ਪ੍ਰਾਇਮਰੀ ਸਕੂਲ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਹੁਣ ਤੋਂ ਸਾਰੇ ਲਾਭਪਾਤਰੀਆਂ ਨੂੰ ਗਰਮ ਪਕਾਇਆ ਹੋਇਆ ਭੋਜਨ ਪਰੋਸਿਆ ਜਾਵੇਗਾ। ਜੇ ਕੋਈ ਬੱਚਾ ਗੈਰਹਾਜ਼ਰ ਰਹਿੰਦਾ ਹੈ ਤਾਂ ਪਹਿਲਾਂ ਅਪਣਾਈ ਰੀਤ ਅਨੁਸਾਰ ਸੁੱਕਾ ਰਾਸ਼ਨ ਬੱਚੇ ਦੇ ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਆਂਗਣਵਾੜੀ ਕੇਂਦਰ 8 ਦਸੰਬਰ ਤੋਂ ਖੋਲ੍ਹੇ ਗਏ ਹਨ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਪਹਿਲਾਂ ਹੀ ਮਾਰਚ 2020 ਤੋਂ ਸਾਰੇ ਲਾਭਪਾਤਰੀਆਂ ਨੂੰ ਘਰ-ਘਰ ਸੁੱਕਾ ਰਾਸ਼ਨ ਪਹੁੰਚਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪਾਰਲੀਮੈਂਟ ਸੈਸ਼ਨ ’ਚ ਹੀ ਤਿੰਨੇ ਨਵੇਂ ਖ਼ੇਤੀ ਕਾਨੂੰਨ ਰੱਦ ਕੀਤੇ ਜਾਣ : ਭਗਵੰਤ ਮਾਨ 

ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ  ਸਿਹਤ ਪ੍ਰੋਟੋਕੋਲਾਂ ਅਤੇ ਤੈਅ ਸੁਰੱਖਿਆ ਮਾਪਦੰਡਾਂ (ਐਸ.ਓ.ਪੀ.) ਦੀ ਸਹੀ ਅਰਥਾਂ ਵਿੱਚ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਸਿੱਖਿਆ ਮਹਿਕਮੇ ਵੱਲੋਂ ਪੀ੍ਰ- ਪ੍ਰਾਇਮਰੀ ਸਕੂਲਾਂ ਲਈ ਐੱਸ. ਓ. ਪੀ. ਤਿਆਰ ਕੀਤਾ ਗਿਆ ਹੈ ਜਿਸਦੀ ਆਂਗਣਵਾੜੀ ਕੇਂਦਰਾਂ ਵਿੱਚ ਵੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ (ਡੀ.ਪੀ. ਓਜ਼) ਅਤੇ ਬਾਲ ਵਿਕਾਸ ਤੇ ਸੁਰੱਖਿਆ ਅਧਿਕਾਰੀਆਂ (ਸੀ. ਡੀ. ਪੀ. ਓਜ਼) ਨੂੰ ਵਰਕਰਾਂ ਅਤੇ ਹੈਲਪਰਾਂ ਨੂੰ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇ ਕੋਈ ਮਸਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਨੂੰ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਗੌਰਤਲਬ ਹੈ ਕਿ ਸੁਪਰੀਮ ਕੋਰਟ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੰਟੇਨਮੈਂਟ ਜ਼ੋਨਾਂ ਦੇ ਬਾਹਰ ਸਥਿਤ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ 31 ਜਨਵਰੀ ਜਾਂ ਇਸ ਤੋਂ ਪਹਿਲਾਂ ਫੈਸਲਾ ਲੈਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਅਗਲੇ ਪੜ੍ਹਾਅ ’ਚ ਫਰੰਟ ਲਾਈਨ ਵਾਰੀਅਰਜ਼ ਦਾ ਕੀਤਾ ਜਾਵੇਗਾ ਕੋਰੋਨਾ ਟੀਕਾਕਰਨ: ਬਲਬੀਰ ਸਿੱਧੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Anuradha

Content Editor

Related News