ਸਰਕਾਰੀ ਸਕੂਲਾਂ ਦੇ ਅਧਿਆਪਕ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ
Friday, Sep 08, 2023 - 11:19 PM (IST)
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ। ਸਮੂਹ ਅਧਿਆਪਕਾਂ ਨੂੰ ਇਸ ਮਹੀਨੇ ਚਾਈਲਡ ਕੇਅਰ ਲੀਵ ਨਾ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! 8 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ, Private Parts 'ਤੇ ਲੱਗੀਆਂ ਸੱਟਾਂ ਕਾਰਨ ਕਰਨੀ ਪਈ ਸਰਜਰੀ
ਪੱਤਰ ਮੁਤਾਬਕ ਵਿਦਿਆਰਥੀਆਂ ਦੀਆਂ ਟਰਮ ਪ੍ਰੀਖਿਾਵਾਂ 11 ਸਤੰਬਰ 2023 ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਾਸ ਧਿਆਨ ਦੇਣ ਦੀ ਲੋੜ ਹੈ। ਇਸ ਲਈ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਕਿਸੇ ਵੀ ਅਧਿਆਪਕ ਦੀ ਸਤੰਬਰ ਮਹੀਨੇ ਦੌਰਾਨ ਚਾਈਲਡ ਕੇਅਰ ਲੀਵ ਉਸ ਦੇ ਆਪਣੇ ਬੱਚੇ ਦੀਆਂ ਪ੍ਰੀਖਿਆਵਾਂ ਦੇ ਮੰਤਵ ਲਈ ਡਾਇਰੈਕਟੋਰੇਟ ਆਫ ਸਕੂਲ ਐਜੂਕੇਨ (ਸੈਕੰਡਰੀ), ਪੰਜਾਬ ਦਫ਼ਤਰ ਨੂੰ ਨਾ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ ਸਿਰਫ਼ ਨਾ ਟਾਲਣਯੋਗ ਹਾਲਾਤ ਵਿਚ ਹੀ ਚਾਈਲਡ ਕੇਅਰ ਲੀਵ ਮੁੱਖ ਦਫ਼ਤਰ ਨੂੰ ਭੇਜੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8