ਸਕੂਲਾਂ ਨੂੰ ਤੰਬਾਕੂ ਮੁਕਤ ਕਰਨ ਲਈ ਸਿੱਖਿਆ ਵਿਭਾਗ ਨੇ ਮੁੜ ਜਾਰੀ ਕੀਤੇ ਨਿਰਦੇਸ਼

Saturday, Jan 23, 2021 - 02:26 PM (IST)

ਸਕੂਲਾਂ ਨੂੰ ਤੰਬਾਕੂ ਮੁਕਤ ਕਰਨ ਲਈ ਸਿੱਖਿਆ ਵਿਭਾਗ ਨੇ ਮੁੜ ਜਾਰੀ ਕੀਤੇ ਨਿਰਦੇਸ਼

ਲੁਧਿਆਣਾ (ਵਿੱਕੀ) : ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰ੍ਹਾਂ ਮੁਕਤ ਕਰਵਾਉਣ ਲਈ ਸਿੱਖਿਆ ਮਹਿਕਮੇ ਨੇ ਇਕ ਵਾਰ ਫਿਰ ਨਿਰਦੇਸ਼ ਜਾਰੀ ਕੀਤੇ ਹਨ। ਡਾਇਰੈਕਟਰ ਸਕੂਲ ਸਿੱਖਿਆ ਨੇ ਸਾਰੇ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਦੇ ਹੋਏ ਸਿੱਖਿਆ ਸੰਸਥਾਵਾਂ ਦੇ ਨਾਲ-ਨਾਲ ਆਸ-ਪਾਸ ਦੇ ਇਲਾਕੇ ਨੂੰ ਵੀ ਤੰਬਾਕੂ ਮੁਕਤ ਬਣਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਜਿੱਥੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਰਾਜ ਭਰ ’ਚ ਗੁਟਖਾ ਅਤੇ ਪਾਨ ਮਸਾਲਾ ਵਰਗੇ ਤੰਬਾਕੂ ਉਤਪਾਦਾਂ ’ਤੇ ਪਾਬੰਦੀ ਲਗਾਈ ਹੋਈ ਹੈ, ਨਾਲ ਹੀ ਸਕੂਲ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ ਸਕੂਲਾਂ ਅਤੇ ਉਸ ਦੇ ਆਸ-ਪਾਸ ਦੇ ਇਲਾਕੇ ਨੂੰ ਤੰਬਾਕੂ ਉਤਪਾਦਾਂ ਤੋਂ ਮੁਕਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ ‘ਸਿੱਖ ਮਿਸ਼ਨ’ : ਬੀਬੀ ਜਗੀਰ ਕੌਰ

ਦੱਸ ਦੇਈਏ ਕਿ ਗਲੋਬਲ ਯੂਥ ਟੋਬੈਕੋ ਸਰਵੇ (ਜੀ. ਵਾਈ. ਟੀ. ਐੱਸ.) ਦੀ 2009 ਦੀ ਰਿਪੋਰਟ ਤੋਂ ਪਤਾ ਲੱਗਾ ਕਿ ਭਾਰਤ ਵਿਚ 13 ਤੋਂ 15 ਸਾਲ ਦੇ 14.6 ਫੀਸਦੀ ਬੱਚੇ ਕਿਸੇ ਨਾ ਕਿਸੇ ਰੂਪ ਨਾਲ ਤੰਬਾਕੂ ਦੀ ਵਰਤੋਂ ਕਰ ਰਹੇ ਸਨ। ਗਲੋਬਲ ਆਡਿਟ ਤੰਬਾਕੂ ਸਰਵੇਖਣ-2016-17 ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ 15 ਜਾਂ ਉਸ ਤੋਂ ਜ਼ਿਆਦਾ ਉਮਰ ਦੇ 28.6 ਫੀਸਦੀ ਲੋਕ ਤੰਬਾਕੂ ਦਾ ਨਸ਼ਾ ਕਰਦੇ ਹਨ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਬੁਰਾ ਅਸਰ ਪੈ ਰਿਹਾ ਹੈ ਜਿਸ ਕਾਰਨ ਭਾਰਤ ਸਰਕਾਰ ਵੱਲੋਂ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਤੰਬਾਕੂ ਤੋਂ ਮੁਕਤ ਕਰਨ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਾਧਾਰ ’ਤੇ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸਿੱਖ ਟੀਵੀ ਐਂਕਰ ਨੂੰ ਧਮਕੀ ਮਿਲਣ ਦੇ ਮਾਮਲੇ ’ਚ ਜਗੀਰ ਕੌਰ ਨੇ ਇਮਰਾਨ ਖਾਨ ਨੂੰ ਲਿਖਿਆ ਪੱਤਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News