ਕੁਲੈਕਟਰ ਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ SDM ਤੇ ਤਹਿਸੀਲਦਾਰਾਂ ਨੂੰ ਸਖ਼ਤ ਨਿਰਦੇਸ਼
Thursday, Aug 03, 2023 - 04:14 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਤਹਿਸੀਲਦਾਰਾਂ ਨੂੰ ਕੁਲੈਕਟਰ ਦਰਾਂ ਰਿਵਾਈਜ਼ ਕਰਨ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਸ਼ਨੀਵਾਰ ਤੱਕ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ ਤਾਂ ਜੋ ਨਵੀਆਂ ਕੁਲੈਕਟਰ ਦਰਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਇਸ ਸਬੰਧੀ ਸਮੂਹ ਐੱਸ. ਡੀ. ਐੱਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਫੀਲਡ ਸਟਾਫ਼ ਨਾਲ ਸਲਾਹ-ਮਸ਼ਵਰਾ ਕਰ ਕੇ ਕੁਲੈਕਟਰ ਦਰਾਂ ਤੈਅ ਕੀਤੀਆਂ ਜਾਣ ਤਾਂ ਜੋ ਨਵੀਆਂ ਦਰਾਂ ਨੂੰ ਇਲਾਕੇ ਅਨੁਸਾਰ ਤਰਕਸੰਗਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟਾਂ ਤਿਆਰ ਕਰਨ ਸਮੇਂ ਲੋਕ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰੇ ਸਮੇਤ ਸਾਰੇ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ : UGC ਦਾ ਵੱਡਾ ਫ਼ੈਸਲਾ : 20 ਯੂਨੀਵਰਸਿਟੀਆਂ ਨੂੰ ਫਰਜ਼ੀ ਐਲਾਨਿਆ, ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਕੀਤਾ ਖ਼ਤਮ
ਉਨ੍ਹਾਂ ਦੱਸਿਆ ਕਿ ਤਜਵੀਜ਼ਾਂ ਪ੍ਰਾਪਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਕੁਲੈਕਟਰ ਰੇਟਾਂ ਸਬੰਧੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਜ਼ਿਲ੍ਹੇ ’ਚ ਨਵੇਂ ਕੁਲੈਕਟਰ ਰੇਟ ਤੈਅ ਕਰਨ ਲਈ ਸੂਬਾ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੁਲੈਕਟਰ ਦਰਾਂ ਦੀ ਸੋਧ ਸਬੰਧੀ ਤਜਵੀਜ਼ਾਂ ਨਿਰਧਾਰਿਤ ਸਮੇਂ ’ਤੇ ਭੇਜਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਰਿਪੋਰਟ ਸੂਬਾ ਸਰਕਾਰ ਨੂੰ ਭੇਜਣ ਲਈ ਅਗਲੇਰੀ ਕਾਰਵਾਈ ਜਲਦ ਤੋਂ ਜਲਦ ਅਮਲ ’ਚ ਲਿਆਂਜੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਸਮੂਹ ਉਪ ਮੰਡਲ ਮੈਜਿਸਟ੍ਰੇਟਸ, ਤਹਿਸੀਲਦਾਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : 77ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਵਲੋਂ ਜਲੰਧਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8