ਪੰਜਾਬ ਤੋਂ ਬਾਹਰ ਜਾ ਰਹੇ ਹੋ ਤਾਂ ਪੜ੍ਹੋ ਖ਼ਬਰ, ਇਹ ਗ਼ਲਤੀ ਹੋਈ ਤਾਂ ਜ਼ਬਤ ਹੋਵੇਗਾ ਵਾਹਨ

Saturday, Sep 02, 2023 - 05:47 PM (IST)

ਪੰਜਾਬ ਤੋਂ ਬਾਹਰ ਜਾ ਰਹੇ ਹੋ ਤਾਂ ਪੜ੍ਹੋ ਖ਼ਬਰ, ਇਹ ਗ਼ਲਤੀ ਹੋਈ ਤਾਂ ਜ਼ਬਤ ਹੋਵੇਗਾ ਵਾਹਨ

ਜਲੰਧਰ (ਬਿਊਰੋ) : ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ’ਤੇ ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦਾ ਕਈ ਵਾਰ ਸਮਾਂ ਦਿੱਤਾ ਗਿਆ ਹੈ। ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਸੂਬੇ ਦੇ ਗੁਆਂਢੀ ਕੇਂਦਰ ਸਾਸ਼ਤ ਪ੍ਰਦੇਸ਼ਾਂ ਅਤੇ ਰਾਜਾਂ ਜਿਵੇਂ ਕਿ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਲੋਂ ਇਹ ਮੁੱਦਾ ਸੂਬਾ ਸਰਕਾਰ ਪਾਸ ਉਠਾਉਂਦਿਆਂ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਾਹਨ ਬਿਨਾਂ ਹਾਈ ਸਕਿਊਰਟੀ ਨੰਬਰ ਪਲੇਟਾਂ ਦੇ ਉਨ੍ਹਾਂ ਦੇ ਖੇਤਰ ’ਚ ਦਾਖ਼ਲ ਹੁੰਦਾ ਹੈ ਤਾਂ ਉਸ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : 5 ਸਾਲ ਤੋਂ 'ਇਕ ਦੇਸ਼, ਇਕ ਚੋਣ' ਦੀ ਤਿਆਰੀ, ਲੋਕ ਸਭਾ ਨਾਲ 13 ਸੂਬਿਆਂ ’ਚ ਚੋਣਾਂ ਸੰਭਵ

ਉਨ੍ਹਾਂ ਅੱਗੇ ਦੱਸਿਆ ਕਿ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਅਨੁਸਾਰ ਪਹਿਲੀ ਵਾਰ ਹਦਾਇਤਾਂ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਦੁਬਾਰਾ ਉਲੰਘਣਾ ਕਰਦਿਆਂ ਪਾਏ ਜਾਣ ’ਤੇ ਇਹ ਜੁਰਮਾਨਾ 3000 ਰੁਪਏ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਵੇਂ ਤੇ ਪੁਰਾਣੇ ਵਾਹਨਾਂ ’ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਜਰੂਰ ਲਗਵਾ ਲੈਣ ਤਾਂ ਜੋ ਕਿਸੇ ਵੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਵਿਕਾਸ ਲਈ CM ਦੀ ਗ੍ਰਾਂਟ ਦੀ ਦੁਰਵਰਤੋਂ, ਹੋਈ ਜਾਂਚ ਤਾਂ ਕਈ ਅਫ਼ਸਰ ਹੋਣਗੇ ਸਸਪੈਂਡ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News