ਏਅਰਪੋਰਟ ਨੇੜੇ ਲੇਜ਼ਰ ਸ਼ੋਅ ਚਲਾਉਣ ਵਾਲੇ ਮੈਰਿਜ ਪੈਲੇਸਾਂ ਲਈ DC ਘਣਸ਼ਾਮ ਥੋਰੀ ਨੇ ਜਾਰੀ ਕੀਤੇ ਨਿਰਦੇਸ਼

Thursday, Jul 18, 2024 - 03:01 PM (IST)

ਅੰਮ੍ਰਿਤਸਰ (ਨੀਰਜ)-ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਲੇਜ਼ਰ ਸ਼ੋਅ ਚਲਾ ਰਹੇ ਮੈਰਿਜ ਪੈਲੇਸਾਂ ਖ਼ਿਲਾਫ਼ ਡੀ. ਸੀ. ਘਣਸ਼ਾਮ ਥੋਰੀ ਨੇ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਡੀ. ਸੀ. ਨੂੰ ਸੂਚਿਤ ਕੀਤਾ ਗਿਆ ਸੀ ਕਿ ਕੁਝ ਮੈਰਿਜ ਪੈਲੇਸਾਂ ਵੱਲੋਂ ਰਾਤ ਸਮੇਂ ਲੇਜ਼ਰ ਸ਼ੋਅ ਚਲਾਏ ਜਾਂਦੇ ਹਨ, ਜਿਸ ਕਾਰਨ ਪਾਇਲਟਾਂ ਨੂੰ ਜਹਾਜ਼ ਦੇ ਲੈਂਡਿੰਗ ਅਤੇ ਉਡਾਣ ਭਰਨ ਵਿਚ ਦਿੱਕਤ ਆਉਂਦੀ ਹੈ ਅਤੇ ਇਹ ਖ਼ਤਰੇ ਦਾ ਕਾਰਨ ਵੀ ਬਣ ਸਕਦਾ ਹੈ।

ਇਹ ਵੀ ਪੜ੍ਹੋ- ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼

ਡੀ. ਸੀ. ਨੇ ਕਿਹਾ ਕਿ ਜਹਾਜ਼ਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਜੇਕਰ ਕੋਈ ਮੈਰਿਜ ਪੈਲੇਸ ਮਾਲਕ ਜਾਂ ਕੋਈ ਪ੍ਰਾਈਵੇਟ ਵਿਅਕਤੀ ਲੇਜ਼ਰ ਸ਼ੋਅ ਦਾ ਆਯੋਜਨ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਡੀ. ਸੀ. ਨੇ ਹਵਾਈ ਅੱਡੇ ਦੇ ਆਲੇ-ਦੁਆਲੇ ਪੰਛੀਆਂ ਦੀ ਆਮਦ ਨੂੰ ਘੱਟ ਕਰਨ ਲਈ ਏਅਰਪੋਰਟ ਦੇ ਆਲੇ-ਦੁਆਲੇ ਸਫਾਈ ਵਿਵਸਥਾ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀ. ਸੀ. ਨੇ ਕਿਹਾ ਕਿ ਇਸ ਸਮੇਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਉਡਾਣਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਦੀ ਪ੍ਰਗਤੀ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News