ਪੰਜਾਬ ''ਚ ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਡਾਕਟਰਾਂ ਨੂੰ ਹਦਾਇਤਾਂ ਜਾਰੀ
Tuesday, May 27, 2025 - 06:53 PM (IST)

ਮੋਗਾ (ਬਿਪਿਨ) : ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ, ਪੰਜਾਬ ਦਾ ਸਿਹਤ ਵਿਭਾਗ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਸਖ਼ਤ ਪ੍ਰਬੰਧ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮੋਗਾ ਜ਼ਿਲ੍ਹੇ ਦੇ ਸੀਐੱਮਓ ਡਾ. ਪ੍ਰਦੀਪ ਕੁਮਾਰ ਨੇ ਕਿਹਾ ਕਿ ਸਭ ਤੋਂ ਪਹਿਲਾਂ, ਸਾਨੂੰ ਇਸ ਵੇਲੇ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਵਾਇਰਸ ਪਹਿਲਾਂ ਵਰਗਾ ਨਹੀਂ ਹੈ ਅਤੇ ਇਸ ਵੇਲੇ ਪੰਜਾਬ ਵਿੱਚ ਸਿਰਫ਼ ਇੱਕ ਹੀ ਮਰੀਜ਼ ਮਿਲਿਆ ਹੈ। ਫਿਰ ਵੀ, ਜੇਕਰ ਅਸੀਂ ਮੋਗਾ ਸਰਕਾਰੀ ਹਸਪਤਾਲ ਦੀ ਗੱਲ ਕਰੀਏ, ਤਾਂ ਸਾਡੇ ਕੋਲ ਇੱਥੇ ਸਾਰੇ ਪੁਖ਼ਤਾ ਪ੍ਰਬੰਧ ਹਨ ਅਤੇ ਸਾਰੇ ਡਾਕਟਰਾਂ ਅਤੇ ਸਟਾਫ ਨੂੰ ਪੂਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਲਗਾਤਾਰ ਬੁਖਾਰ, ਖੰਘ ਅਤੇ ਸਰੀਰ ਦਰਦ ਆਦਿ ਵਰਗੀ ਕੋਈ ਸਮੱਸਿਆ ਆ ਰਹੀ ਹੈ ਤਾਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰੋ। ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਜੇਕਰ ਤੁਹਾਨੂੰ ਕੋਈ ਸਮੱਸਿਆ ਮਹਿਸੂਸ ਹੁੰਦੀ ਹੈ ਤਾਂ ਇਸਦੀ ਜਾਂਚ ਕਰਵਾਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e