''ਬਾਬਾ ਨਾਨਕ'' ਜੀ ਦੇ ਪ੍ਰਕਾਸ਼ ਪੁਰਬ ''ਤੇ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Friday, Nov 08, 2024 - 04:23 PM (IST)

''ਬਾਬਾ ਨਾਨਕ'' ਜੀ ਦੇ ਪ੍ਰਕਾਸ਼ ਪੁਰਬ ''ਤੇ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਸੁਲਤਾਨਪੁਰ ਲੋਧੀ (ਧੀਰ)-ਜਲੰਧਰ ਰੇਂਜ ਦੇ ਡੀ. ਆਈ. ਜੀ. ਹਰਜੀਤ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਪੁਲਸ ਵੱਲੋਂ ਫਲੈਗ ਮਾਰਚ ਵੀ ਕੱਢਿਆ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਸ. ਪੀ. ਵਤਸਲਾ ਗੁਪਤਾ, ਐੱਸ. ਐੱਸ. ਪੀ. ਜਲੰਧਰ ਹਰਕਮਲਪ੍ਰੀਤ ਸਿੰਘ ਖੱਖ, ਸਰਬਜੀਤ ਰਾਏ ਪੀ. ਪੀ. ਐੱਸ. ਪੁਲਸ ਕਪਤਾਨ ਇਨਵੈਸਟੀਗੇਸ਼ਨ ਕਪੂਰਥਲਾ, ਪਰਮਿੰਦਰ ਸਿੰਘ ਉੱਪ ਪੁਲਸ ਕਪਤਾਨ ਡਿਟੈਕਟਿਵ ਕਪੂਰਥਲਾ, ਐੱਸ. ਪੀ. ਗੁਰਪ੍ਰੀਤ ਸਿੰਘ, ਡੀ. ਐੱਸ. ਪੀ. ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਜੋਗਾ ਸਿੰਘ, ਡੀ. ਐੱਸ. ਪੀ. ਜਸਬੀਰ ਸਿੰਘ, ਡੀ. ਐੱਸ. ਪੀ. ਸੁਖਪਾਲ ਸਿੰਘ ਰੰਧਾਵਾ ਤੇ ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਸਾਵਧਾਨ ਖ਼ਤਰੇ ਵਿਚ ਹੈ ਜਾਨ! ਡਿਗੂ-ਡਿਗੂ ਕਰਦਾ ਬਿਜਲੀ ਦਾ ਖੰਭਾ, ਵਾਪਰ ਸਕਦੈ ਹਾਦਸਾ

PunjabKesari

'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਜਲੰਧਰ ਰੇਂਜ ਦੇ ਡੀ. ਆਈ. ਜੀ. ਹਰਜੀਤ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪਾਵਨ ਨਗਰੀ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ ਪੁਲਸ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀ ਸੁਰੱਖਿਆ ਲਈ ਮੌਜੂਦ ਰਹਿਣਗੇ।

ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਕਾਸ਼ ਪੁਰਬ ਸਮੇਂ ਟ੍ਰੈਫਿਕ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡੀ. ਆਈ. ਜੀ. ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ 13 ਤੋਂ 15 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੀ ਜਾਣਕਾਰੀ ਲਈ। ਉਪਰੰਤ ਡੀ. ਐੱਸ. ਪੀ. ਦਫ਼ਤਰ ’ਚ ਐੱਸ. ਐੱਸ. ਪੀ. ਵਤੁਸਲਾ ਗੁਪਤਾ ਕਪੂਰਥਲਾ, ਐੱਸ. ਐੱਸ. ਪੀ. ਜਲੰਧਰ ਹਰਕਮਲਪ੍ਰੀਤ ਸਿੰਘ ਖੱਖ ਅਤੇ ਹੋਰ ਉੱਚ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ NH 'ਤੇ ਵੱਡਾ ਹਾਦਸਾ, XUV ਤੇ ਸਵਿੱਫਟ ਦੀ ਭਿਆਨਕ ਟੱਕਰ, ਉੱਡੇ ਪਰਖੱਚੇ

ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਨਿਰਵਿਘਨ ਆਵਾਜਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਆਦੇਸ਼ ਦਿੱਤੇ। ਇਸ ਜੋੜ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਜ਼ਿਲ੍ਹਾ ਪੁਲਸ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਮੁੱਖ ਚੌਂਕ ਅਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਚੌਂਕ ਵਿਚ ਚੈਕਿੰਗ ਪੋਸਟਾਂ ਬਣਾਈਆਂ ਜਾ ਰਹੀਆਂ ਹਨ। ਇਸ ਦੌਰਾਨ ਉਕਤ ਸਾਰੇ ਅਧਿਕਾਰੀਆਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਕੀਰਤਨ ਸਰਵਨ ਕੀਤਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ 'ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News