ਪ੍ਰਾਈਵੇਟ ਹਸਪਤਾਲਾਂ ਨੂੰ ''ਕੋਰੋਨਾ'' ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਬੰਧੀ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ

09/03/2020 5:00:19 PM

ਐੱਸ. ਏ. ਐੱਸ.ਨਗਰ (ਪ੍ਰਦੀਪ) : ਪਰਿਵਾਰਕ ਮੈਂਬਰਾਂ ਦੇ ਡਰ ਅਤੇ ਚਿੰਤਾਵਾਂ ਨੂੰ ਦੂਰ ਕਰਨ ਲਈ ਇਹ ਲਾਜ਼ਮੀ ਹੈ ਕਿ ਹਸਪਤਾਲ ਦੇ ਅਧਿਕਾਰੀ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਸਥਿਤੀ ਬਾਰੇ ਬਾਕਾਇਦਾ ਸੂਚਿਤ ਕਰਨ। ਇਹ ਪ੍ਰਗਟਾਵਾ ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਕੀਤਾ। ਕੋਵਿਡ ਮਾਮਲਿਆਂ/ਹਸਪਤਾਲ 'ਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੇ ਵਾਧੇ ਨੂੰ ਵੇਖਦਿਆਂ ਇਹ ਲਾਜ਼ਮੀ ਹੈ ਕਿ ਹਸਪਤਾਲ ਪ੍ਰਸ਼ਾਸਨ ਤੋਂ ਮਰੀਜ਼ਾਂ ਦੇ ਪਰਿਵਾਰਾਂ ਤੱਕ ਜਾਣਕਾਰੀ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ, ਤਾਂ ਜੋ ਜਾਣੇ-ਅਣਜਾਣੇ ਜਾਣਕਾਰੀ ਸਾਂਝੀ ਕਰਨ 'ਚ ਦੇਰ ਨਾ ਹੋਵੇ। ਇਸ ਲਈ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸਮੇਂ-ਸਮੇਂ 'ਤੇ ਦਾਖ਼ਲ ਹੋਣ ਵਾਲੇ ਹਰੇਕ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਦੀ ਸਥਿਤੀ ਬਾਰੇ ਨਿਯਮਤ ਵੇਰਵਾ ਅਤੇ ਵਾਰ-ਵਾਰ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਲ 'ਚ ਪੰਜਾਬ ਵਾਸੀਆਂ ਨੂੰ ਸਿਹਤ ਮੰਤਰੀ ਨੇ ਕੀਤੀ ਅਪੀਲ

ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਦਿਨ 'ਚ ਦੋ ਵਾਰ ਸਾਰੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਬੁਲੇਟਿਨ ਜਾਰੀ ਕਰਨ। ਇਹ ਬੁਲੇਟਿਨ ਪਹਿਲਾ ਦੁਪਹਿਰ 12 ਵਜੇ ਅਤੇ ਦੂਜਾ ਸ਼ਾਮ 6 ਵਜੇ ਪ੍ਰਸਾਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਸਾਰੇ ਪ੍ਰਾਈਵੇਟ ਹਸਪਤਾਲ ਇਕ ਨੋਡਲ ਅਧਿਕਾਰੀ ਜਾਂ ਲੋਕ ਸੰਪਰਕ ਅਧਿਕਾਰੀ (ਪੀ. ਆਰ. ਓ.) ਨਾਮਜ਼ਦ ਕਰਨਗੇ ਜੋ ਦਾਖ਼ਲ ਹੋਏ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਪਰਿਵਾਰ ਲਈ ਵਨ ਪੁਆਇੰਟ ਕੰਟੈਕਟ ਵਜੋਂ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਲੋਂੜੀਦੀ ਜਾਣਕਾਰੀ ਮੁਹੱਈਆ ਕਰਵਾਉਣਗੇ।

ਇਹ ਵੀ ਪੜ੍ਹੋ : ਦੁਕਾਨ ਬੰਦ ਕਰਵਾਉਣ ਲਈ ਏ. ਐੱਸ. ਆਈ ਨੇ ਦੁਕਾਨਦਾਰ 'ਤੇ ਵਰ੍ਹਾਏ ਡੰਡੇ, ਕੀਤਾ ਲਾਈਨ ਹਾਜ਼ਰ


Anuradha

Content Editor

Related News