ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

Friday, Oct 21, 2022 - 03:29 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫ਼ਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ਼ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ। ਕਿਸੇ ਵੀ ਰਿਸ਼ਵਤਖੋਰ ਖ਼ਿਲਾਫ਼ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ, ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ

ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਿਲਕੁਲ ਬਖਸ਼ਿਆ ਨਾ ਜਾਵੇ। ਕਾਨੂੰਨ ਅਨੁਸਾਰ ਰਿਸ਼ਵਤਖੋਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਪਰ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਅਨਿਆਂ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਕੇਸਾਂ ਬਾਬਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਪੱਧਰ ‘ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਸਬੰਧਤ ਵਿਭਾਗ ਆਪੋ-ਆਪਣੇ ਸਟਾਫ਼ ਨੂੰ ਹਦਾਇਤਾਂ ਜਾਰੀ ਕਰ ਦੇਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਅਫ਼ਸਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ


rajwinder kaur

Content Editor

Related News