ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਇਸ ਮਾਮਲੇ 'ਚ ਸਖ਼ਤ ਹਦਾਇਤਾਂ ਜਾਰੀ

Friday, Nov 03, 2023 - 05:23 PM (IST)

ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਇਸ ਮਾਮਲੇ 'ਚ ਸਖ਼ਤ ਹਦਾਇਤਾਂ ਜਾਰੀ

ਚੰਡੀਗੜ੍ਹ (ਸ਼ਰਮਾ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਫ਼ੀਲਡ ਅਧਿਕਾਰੀ 15 ਦਿਨਾਂ ਦੇ ਅੰਦਰ ਆਪਣੀ-ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਹੁਣ ਤੱਕ 11,859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿਚ 6657 ਏਕੜ ਪੰਚਾਇਤੀ ਜ਼ਮੀਨ ਅਜਿਹੀ ਹੈ ਜਿਸ ਦੇ ਕਬਜ਼ਾ ਵਾਰੰਟ ਤਿਆਰ ਹਨ ਪਰ ਫ਼ੀਲਡ ਅਧਿਕਾਰੀਆਂ ਵਲੋਂ ਇਸ ਸਬੰਧੀ ਕਾਰਵਾਈ ਹਾਲੇ ਅਮਲੇ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ ’ਤੇ ਤੁਰੰਤ ਕਾਰਵਾਈ ਕਰਨ।

ਇਹ ਵੀ ਪੜ੍ਹੋ : ਭਾਜਪਾ ਆਗੂ ਵੱਲੋਂ ਗੁਰਦੁਆਰਿਆਂ ਨੂੰ ਉਖਾੜਨ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਤੋਂ ਕਬਜ਼ੇ ਹੇਠ ਪੰਚਾਇਤੀ ਜ਼ਮੀਨਾਂ ਦੇ ਬਲਾਕ ਵਾਰ ਵੇਰਵੇ ਲਏ। ਉਨ੍ਹਾਂ ਕਿਹਾ ਕਿ ਪੀ.ਪੀ. ਐਕਟ ਦੀ ਧਾਰਾ-7 ਅਧੀਨ 6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ ਧਾਰਾ 11 ਅਧੀਨ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ। ਇਸ ਤੋਂ ਇਲਾਵਾ 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵਲੋਂ ਪੀ.ਪੀ. ਐਕਟ ਦੀ ਧਾਰਾ-7 ਅਧੀਨ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ ’ਚ ਕਾਰਵਾਈ ਕਰਨ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ : ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ

ਕੈਬਨਿਟ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਉਣ ਦੀ ਮੁਹਿੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ। ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਤੇਜਵੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News