UGC ਨੇ ਚੰਦਰਯਾਨ-3 ਬਾਰੇ ਵਿੱਦਿਅਕ ਸੰਸਥਾਵਾਂ ਨੂੰ ਦਿੱਤੀਆਂ ਇਹ ਹਦਾਇਤਾਂ, ਜਾਣੋ ਕੀ ਕਿਹਾ

Wednesday, Aug 23, 2023 - 12:45 AM (IST)

UGC ਨੇ ਚੰਦਰਯਾਨ-3 ਬਾਰੇ ਵਿੱਦਿਅਕ ਸੰਸਥਾਵਾਂ ਨੂੰ ਦਿੱਤੀਆਂ ਇਹ ਹਦਾਇਤਾਂ, ਜਾਣੋ ਕੀ ਕਿਹਾ

ਲੁਧਿਆਣਾ (ਵਿੱਕੀ) : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਦੇਸ਼ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ 23 ਅਗਸਤ ਨੂੰ ਚੰਦਰਯਾਨ-3 ਦੇ ਚੰਦਰਮਾ ’ਤੇ ਉੱਤਰਨ ਦੀ ਲਾਈਵ ਸਟ੍ਰੀਮਿੰਗ ਦੇਖਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਹੈ। ਚੰਦਰਯਾਨ-3 ਬੁੱਧਵਾਰ ਨੂੰ ਸ਼ਾਮ 6.04 ਵਜੇ ਚੰਦਰਮਾ ਦੀ ਸਤ੍ਹਾ ’ਤੇ ਉੱਤਰੇਗਾ ਤੇ ਵਿਦਿਆਰਥੀ ਵੀ ਇਸ ਇਤਿਹਾਸਕ ਪਲ ਦੇ ਗਵਾਹ ਬਣ ਸਕਣ।

ਇਹ ਵੀ ਪੜ੍ਹੋ : ਭਾਰਤ ਜਲਦ ਬਣੇਗਾ 5 ਟ੍ਰਿਲੀਅਨ ਡਾਲਰ ਵਾਲੀ Economy: BRICS ਬਿਜ਼ਨੈੱਸ ਫੋਰਮ 'ਚ ਬੋਲੇ PM ਮੋਦੀ

ਯੂਜੀਸੀ ਨੇ ਕਿਹਾ ਹੈ ਕਿ ਇਸ ਦਾ ਲਾਈਵ ਟੈਲੀਕਾਸਟ 23 ਅਗਸਤ ਨੂੰ ਸ਼ਾਮ 5.27 ਵਜੇ ਤੋਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੀ ਵੈੱਬਸਾਈਟ ਸਮੇਤ ਵੱਖ-ਵੱਖ ਪਲੇਟਫਾਰਮਾਂ 'ਤੇ ਉਪਲਬਧ ਹੋਵੇਗਾ। ਕਮਿਸ਼ਨ ਨੇ ਕਿਹਾ ਕਿ ਉੱਚ ਵਿੱਦਿਅਕ ਸੰਸਥਾਵਾਂ ਨੂੰ ਇਸ ਦਿਨ ਸ਼ਾਮ 5.30 ਤੋਂ 6.30 ਵਜੇ ਤੱਕ ਵਿਸ਼ੇਸ਼ ਸਮਾਗਮ ਆਯੋਜਿਤ ਕਰਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਅਤੇ ਲਾਈਵ ਸਟ੍ਰੀਮਿੰਗ ਦੇਖਣ ਲਈ ਉਤਸ਼ਾਹਿਤ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News