ਡੀ. ਸੀ. ਨੇ ਸਰਕਾਰੀ ਦਫ਼ਤਰਾਂ ’ਚ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
Tuesday, Sep 21, 2021 - 09:40 PM (IST)
ਗੁਰਦਾਸਪੁਰ (ਹਰਮਨ) : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਬਲਾਕ/ਤਹਿਸੀਲ/ਜ਼ਿਲ੍ਹਾ ਪੱਧਰ ’ਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦਾ ਸਮੇਂ-ਸਮੇਂ ’ਤੇ ਨਿਰੀਖਣ ਨੂੰ ਜਰੂਰੀ ਬਣਾਉਣ ਅਤੇ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫੰਰਸ ਕੀਤੀ ਗਈ। ਇਸ ਦੇ ਨਾਲ ਹੀ ਦਫ਼ਤਰਾਂ ਵਿਚ ਹਾਜ਼ਰੀ ਨੂੰ ਸਮੇਂ ਸਿਰ ਕਰਨ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸਵੇਰੇ ਸਹੀ 9 ਵਜੇ ਆਪਣੇ-ਆਪਣੇ ਦਫਤਰਾਂ ਵਿਚ ਹਾਜ਼ਰ ਹੋਣ ਨੂੰ ਯਕੀਨੀ ਬਣਾਉਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤਕ ਦਫਤਰ ਵਿਖੇ ਹਾਜ਼ਰ ਹੋਣਾ ਯਕੀਨੀ ਬਣਾਉਣਗੇ ਤਾਂ ਜੋ ਦਫਤਰਾਂ ਵਿਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਸਮੇਂ-ਸਮੇਂ ’ਤੇ ਹਾਜ਼ਰੀ ਯਕੀਨੀ ਬਣਾਉਣ ਲਈ ਚੈਕਿੰਗ ਕਰਨ, ਕੰਮ-ਕਾਜ/ਰਿਕਾਰਡ ਆਦਿ ਦਾ ਨਿਰੀਖਣ ਕਰਨ ਤਾਂ ਕੰਮਕਾਜ ਵਿਚ ਹੋਰ ਪਾਰਦਰਸ਼ਤਾ ਹੋਵੇ।
ਇਹ ਵੀ ਪੜ੍ਹੋ : ਵੱਡਾ ਸਵਾਲ : ਹੁਣ ਕੈਪਟਨ ਵੱਲੋਂ ਕਾਂਗਰਸ ’ਚ ਸ਼ਾਮਲ ਕਰਵਾਏ ‘ਆਪ’ ਵਿਧਾਇਕਾਂ ਦਾ ਕੀ ਹੋਵੇਗਾ?
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਦਫ਼ਤਰਾਂ ਵਿਚ ਸਮੇਂ ਸਿਰ ਨਾ ਪਹੁੰਚਣ ਵਾਲੇ ਅਧਿਕਾਰੀਆਂ /ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਨਾ ਹੀ ਦਫ਼ਤਰਾਂ ’ਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੋਦੀ ਤੋਂ ਕਾਂਗਰਸ ਸਿੱਖ ਗਈ ਪਰ ਭਾਜਪਾ ਨਹੀਂ ਸਿੱਖ ਸਕੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ