ਡਿਪਟੀ ਕਮਿਸ਼ਨਰ ਵੱਲੋਂ ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਦੇ ਮਾਮਲੇ 'ਚ ਜਲਦ ਨਿਆਂ ਦੇਣ ਦੇ ਨਿਰਦੇਸ਼
Thursday, Aug 10, 2023 - 06:20 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਪੁਲਸ ਵਿਭਾਗ ਅਤੇ ਜ਼ਿਲ੍ਹਾ ਅਟਾਰਨੀ ਦਫ਼ਤਰ ਨੂੰ ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰਾਂ ਦੇ ਕੇਸਾਂ 'ਚ ਜਲਦ ਨਿਆਂ ਨੂੰ ਯਕੀਨੀ ਬਣਾਉਣ ਲਈ ਅੱਤਿਆਚਾਰ ਰੋਕਥਾਮ ਐਕਟ, 1989 ਅਧੀਨ ਕੇਸਾਂ ਦੀ ਜਾਂਚ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਹੁਕਮ ਦਿੱਤੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਨੂੰ ਮੁਆਵਜ਼ੇ ਲਈ ਕਮਿਸ਼ਨਰੇਟ ਪੁਲਸ, ਜਲੰਧਰ ਦਿਹਾਤੀ ਪੁਲਸ ਅਤੇ ਜ਼ਿਲ੍ਹਾ ਅਟਾਰਨੀ ਦਫ਼ਤਰ ਪਾਸੋਂ 32 ਕੇਸ ਪ੍ਰਾਪਤ ਹੋਏ ਹਨ। ਸਾਰੰਗਲ ਨੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਨੂੰ ਅੱਤਿਆਚਾਰ ਰੋਕਥਾਮ ਐਕਟ ਦੀਆਂ ਧਾਰਾਵਾਂ ਅਧੀਨ ਸਾਰੇ ਪ੍ਰਵਾਨਿਤ ਕੇਸਾਂ ’ਚ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਐੱਸ. ਸੀ./ਐੱਸ. ਟੀ. ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਐੱਸ. ਸੀ./ਐੱਸ. ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵਕਾਲਤ ਕੀਤੀ।
ਇਹ ਵੀ ਪੜ੍ਹੋ : ਲਾਪ੍ਰਵਾਹੀ : ਰਾਤ ਨੂੰ ਵਿਅਕਤੀ ਨੂੰ ਸੱਪ ਨੇ ਡੰਗਿਆ, ਪਰਿਵਾਰ ਵਾਲੇ ਸਵੇਰੇ ਲੈ ਕੇ ਆਏ ਸਿਵਲ ਹਸਪਤਾਲ
ਉਨ੍ਹਾਂ ਕਿਹਾ ਕਿ ਐੱਸ. ਸੀ./ਐੱਸ. ਟੀ. ਅੱਤਿਆਚਾਰ ਰੋਕਥਾਮ ਐਕਟ ਅਧੀਨ ਸ਼ਿਕਾਇਤ ਦਰਜ ਕਰਵਾਉਣ ਵਾਲਾ ਕੋਈ ਵੀ ਵਿਅਕਤੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਮੁਆਵਜ਼ੇ ਲਈ ਯੋਗ ਹੈ।
ਉਨ੍ਹਾਂ ਕਿਹਾ ਕਿ ਐੱਫ. ਆਈ. ਆਰ. ਪੁਲਸ ਵੱਲੋਂ ਦਰਜ ਕੀਤੀ ਜਾਂਦੀ ਹੈ ਜਦਕਿ ਜ਼ਿਲ੍ਹਾ ਅਟਾਰਨੀ ਦਫ਼ਤਰ ਜਾਂਚ ਕਰਦਾ ਹੈ ਕਿ ਐੱਫ. ਆਈ. ਆਰ. ’ਚ ਲਾਈਆਂ ਗਈਆਂ ਧਾਰਾਵਾਂ ਢੁਕਵੀਆਂ ਹਨ ਜਾਂ ਨਹੀਂ। ਮੀਟਿੰਗ ’ਚ ਪੁਲਸ ਵੱਲੋਂ ਦਰਜ ਕੀਤੇ ਕੇਸਾਂ ਅਤੇ ਜ਼ਿਲ੍ਹਾ ਅਟਾਰਨੀ ਵੱਲੋਂ ਲੜੇ ਜਾ ਰਹੇ ਕੇਸਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹੋਰ ਉਪਰਾਲੇ ਕਰਨ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ : ਨਿਗਮ ਚੋਣਾਂ : ਨਵੇਂ ਸਿਰੇ ਤੋਂ ਕੀਤੀ ਗਈ ਵਾਰਡਬੰਦੀ ਨੂੰ ਲੈ ਕੇ ਮਹਾਨਗਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8