ਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼
Saturday, Jul 23, 2022 - 12:39 PM (IST)
ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ’ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪਾਰਦਰਸ਼ੀ ਅਤੇ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ’ਤੇ ਪ੍ਰਫੁੱਲਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ।
ਇਹ ਵੀ ਪੜ੍ਹੋ: ਸਰਵੇਖਣਾਂ ਨੇ ਮੇਰੇ ਸਾਡੇ ਚਾਰ ਸਾਲਾਂ ’ਚ ਕੀਤੇ ਕੰਮਾਂ ’ਤੇ ਲਾਈ ਮੋਹਰ : ਕੈਪਟਨ ਅਮਰਿੰਦਰ
ਵਿਭਾਗ ਦੇ ਕੰਮ-ਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਅਧੀਨ ਅਜਾਇਬਘਰਾਂ ਅਤੇ ਹੋਰ ਵਿਰਾਸਤੀ ਇਮਾਰਤਾਂ ਦਾ ਢੁੱਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੇ ਪੱਧਰ ’ਤੇ ਉਜਾਗਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਦਾ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਨ ਲਈ ਪੁਖ਼ਤਾ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਨਾਲ ਦੇਸ-ਵਿਦੇਸ਼ ਤੋਂ ਸੈਲਾਨੀਆਂ ਨੂੰ ਪੰਜਾਬ ਦੀਆਂ ਵਿਰਾਸਤੀ ਨਿਸ਼ਾਨੀਆਂ ਵੇਖਣ ਲਈ ਸੂਬੇ ’ਚ ਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।