ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

Friday, Jun 19, 2026 - 06:02 PM (IST)

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। 

ਇਹ ਵੀ ਪੜ੍ਹੋ- ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

ਪੁਲਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ- ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ ਦੀ ਸਿਹਤ, ਇਕ ਦੀ ਮੌਤ 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਸਿੱਖ ਨੌਜਵਾਨਾ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News