ਦੋਰਾਹਾ ਦੇ ਨੇੜਲੇ ਪਿੰਡ 'ਚ ਇੰਟੈਲੀਜੈਂਸ ਵਿੰਗ ਦੀ ਵੱਡੀ ਛਾਪੇਮਾਰੀ, ਖ਼ਾਲਿਸਤਾਨੀ ਸਮੱਗਰੀ ਸਣੇ ਨੌਜਵਾਨ ਕਾਬੂ

Friday, Sep 17, 2021 - 03:15 PM (IST)

ਦੋਰਾਹਾ (ਵਿਨਾਇਕ) : ਦੋਰਾਹਾ ਦੇ ਨਾਲ ਲੱਗਦੇ ਪਿੰਡ ਰਾਮਪੁਰ 'ਚ ਸ਼ੁੱਕਰਵਾਰ ਨੂੰ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਵੱਲੋਂ ਵੱਡੀ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਛਾਪੇਮਾਰੀ ਦੌਰਾਨ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਵੱਲੋਂ ਖ਼ਾਲਿਸਤਾਨੀ ਸਮੱਗਰੀ ਬਰਾਮਦ ਕਰਨ ਦੇ ਨਾਲ ਹੀ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੁਧਿਆਣਾ 'ਚ ਵਿਆਹਾਂ ਦੌਰਾਨ ਨਹੀਂ ਵੱਜਣਗੇ ਇਹ ਗਾਣੇ, ਜ਼ਿਲ੍ਹੇ 'ਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ

ਜਾਣਕਾਰੀ ਮੁਤਾਬਕ ਮੋਹਾਲੀ ਅਤੇ ਲੁਧਿਆਣਾ ਦੇ ਇੰਟੈਲੀਜੈਂਸ ਵਿੰਗ ਵੱਲੋਂ ਸਾਂਝੇ ਤੌਰ 'ਤੇ ਗੁਰਵਿੰਦਰ ਸਿੰਘ ਗੱਗੂ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਰਾਮਪੁਰ, ਲੁਧਿਆਣਾ ਦੇ ਘਰ ਸਵੇਰੇ 10 ਵਜੇ ਦੇ ਕਰੀਬ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਨੂੰ ਖ਼ਾਲਿਸਤਾਨ ਨਾਲ ਜੁੜੀ ਵੱਡੀ ਸਮੱਗਰੀ ਬਰਾਮਦ ਹੋਈ ਹੈ। ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਮੌਕੇ ਤੋਂ ਇਕ ਪ੍ਰਿੰਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ

ਇਸ ਦੇ ਨਾਲ ਹੀ ਇੰਟੈਲੀਜੈਂਸ ਵੱਲੋਂ ਗੁਰਵਿੰਦਰ ਸਿੰਘ ਗੱਗੂ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਅੰਦਰ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ 'ਚ ਵੀ ਗੁਰਵਿੰਦਰ ਸਿੰਘ ਸ਼ਾਮਲ ਹੈ। ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਨੌਜਵਾਨ ਵੱਲੋਂ ਗੁਰਪਤਵੰਤ ਸਿੰਘ ਪੰਨੂ ਲਈ ਰਿਫਰੈਂਡਮ-2020 ਦਾ ਕੰਮ ਵੀ ਕੀਤਾ ਜਾ ਰਿਹਾ ਸੀ। ਫਿਲਹਾਲ ਇਸ ਸਮੇਂ ਪੂਰੇ ਪਿੰਡ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News