ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
Tuesday, Oct 20, 2026 - 04:20 PM (IST)
ਤਰਨਤਾਰਨ (ਰਮਨ)- ਤਰਨਤਾਰਨ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਸ ਗ੍ਰਿਫ਼ਤਾਰ ਸ਼ੂਟਰ ਤੋਂ ਹਥਿਆਰਾਂ ਦੀ ਨਿਸ਼ਾਨਦੇਹੀ ਤੇ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਮੌਕੇ ਦਾ ਫਾਇਦਾ ਉਠਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਪਾਰਟੀ 'ਤੇ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
ਜਵਾਬੀ ਕਾਰਵਾਈ 'ਚ ਪੁਲਸ ਵੱਲੋਂ ਕੀਤੀ ਫਾਇਰਿੰਗ ਦੌਰਾਨ ਬਦਮਾਸ਼ ਦੀ ਲੱਤ 'ਚ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਉਸ ਨੂੰ ਕਾਬੂ ਕਰ ਲਿਆ ਗਿਆ। ਜ਼ਖ਼ਮੀ ਬਦਮਾਸ਼ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਲਾਲ ਸਿੰਘ ਪਿਛਲੇ ਦਿਨੀਂ ਨੁਸ਼ਹਿਰਾ 'ਚ ਹੋਏ ਅਜਮੀਤ ਕਤਲ ਕਾਂਡ ਦਾ ਮੁੱਖ ਸ਼ੂਟਰ ਹੈ।
ਇਹ ਵੀ ਪੜ੍ਹੋ-ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
