ਅੰਤਰ ਜ਼ਿਲ੍ਹਾ ਖੇਡਾਂ ''ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਵੇਗੀ ਪੰਜਾਬ ਸਰਕਾਰ

06/26/2020 4:17:51 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਸਾਲ 2019-20 ਦੀਆਂ ਅੰਤਰ ਜ਼ਿਲ੍ਹਾ ਖੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਥੇ ਸਕੂਲ ਸਿੱਖਿਆ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮਾ 'ਤੇ ਡਾਇਰੈਕਟਰ ਸਿੱਖਿਆ (ਐਸਿ) ਨੇ ਹਸਤਾਖਰ ਕਰ ਦਿੱਤੇ ਹਨ। ਬੁਲਾਰੇ ਮੁਤਾਬਕ ਇਹ ਸਰਟੀਫਿਕੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਕੋਰੋਨਾ ਕਾਰਨ ਪਹਿਲੀ ਮੌਤ, ਸਾਧੂ ਸਮਾਜ ਦੇ ਮੁਖੀ ਨੇ ਤੋੜਿਆ ਦਮ

ਇਸ ਸਬੰਧ 'ਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਦੇ ਈ ਪੰਜਾਬ ਅਕਾਊਂਟ ਨਾਲ ਲਿੰਕ ਲਾ ਦਿੱਤਾ ਗਿਆ ਹੈ। ਇਸ ਲਿੰਕ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਆਪਣੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਖਿਡਾਰੀਆਂ ਦੇ ਸਰਟੀਫਿਕੇਟ ਡਾਊਨਲੋਡ ਕਰਕੇ ਸਬੰਧਿਤ ਸਕੂਲਾਂ ਨੂੰ ਈ-ਮੇਲ ਰਾਹੀਂ ਭੇਜਣਗੇ। ਸਬੰਧਿਤ ਸਕੂਲ ਮੁਖੀ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਈ-ਮੇਲ ਰਾਹੀਂ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਪ੍ਰਿੰਟ ਕੱਢ ਕੇ ਖਿਡਾਰੀਆਂ ਨੂੰ ਦੇਣੇ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਅਦਾਲਤਾਂ 'ਚ ਵਕੀਲਾਂ ਨੂੰ ਮਿਲੀ ਵਿਆਹ ਸਬੰਧੀ ਝਗੜਿਆਂ ਦੇ ਮਾਮਲੇ ਦਾਇਰ ਕਰਨ ਦੀ ਮਨਜ਼ੂਰੀ


Babita

Content Editor

Related News