ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ
Friday, Mar 27, 2026 - 10:45 AM (IST)
ਜਲੰਧਰ (ਯੂ. ਐੱਨ. ਆਈ.)-ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਕ ਵੱਡੇ ਆਪ੍ਰੇਸ਼ਨ ਤਹਿਤ ਨਾਜਾਇਜ਼ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਅੰਤਰਰਾਜੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ।
ਡਾਇਰੈਕਟਰ ਜਨਰਲ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਜਰਮਨੀ ਅਤੇ ਅਮਰੀਕਾ ਵਿਚ ਬੈਠੇ ਵਿਦੇਸ਼ੀ ਅਪਰਾਧੀਆਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਦੇ ਅਪਰਾਧਿਕ ਗਿਰੋਹਾਂ ਨੂੰ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਇਸ ਤੋਂ ਪਹਿਲਾਂ ਇਸੇ ਮਾਮਲੇ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ 2 ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇਕ ਆਈ. ਈ. ਡੀ. ਪਲਾਂਟ ਕੀਤਾ ਸੀ। ਇਸੇ ਆਈ. ਈ. ਡੀ. ਦੀ ਵਰਤੋਂ ਬਾਅਦ ਵਿਚ ਹਿਮਾਚਲ ਪ੍ਰਦੇਸ਼ ਦੇ ਥਾਣਾ ਨਾਲਾਗੜ੍ਹ ਵਿਚ ਹੋਏ ਧਮਾਕੇ ਵਿਚ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ ਹਨ੍ਹੇਰੀ-ਝੱਖੜ ਦਾ Alert

ਡੀ. ਜੀ. ਪੀ. ਨੇ ਕਿਹਾ ਕਿ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਗੜ੍ਹਸ਼ੰਕਰ ਵਿਚ ਇਕ ਟ੍ਰੈਵਲ ਏਜੰਟ ਦੇ ਘਰ ਫਿਰੌਤੀ ਲਈ ਗੋਲੀਬਾਰੀ ਕਰਨ ਅਤੇ ਹਥਿਆਰ ਇਕੱਠੇ ਕਰਨ ਦੀਆਂ ਘਟਨਾਵਾਂ ਵਿਚ ਵੀ ਸ਼ਾਮਲ ਸਨ। ਸ਼ੁਰੂਆਤੀ ਜਾਂਚ ਵਿਦੇਸ਼ੀ ਹੈਂਡਲਰਾਂ, ਅੱਤਵਾਦ ਅਤੇ ਅਪਰਾਧਿਕ ਸਰਗਰਮੀਆਂ ਦੇ ਵਿਚਕਾਰ ਇਕ ਮਜ਼ਬੂਤ ਗੱਠਜੋੜ ਨੂੰ ਸਾਬਤ ਕਰਦੀ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਹੁਣ ਇਸ ਪੂਰੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਸ਼ਾਂਤੀ, ਜਨਤਕ ਸੁਰੱਖਿਆ ਅਤੇ ਅਪਰਾਧ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
