6 ਮਾਰਚ ਨੂੰ ਬਜਟ ਲਈ ਜਰਨਲ ਇਜਲਾਸ ਦੀ ਤਾਰੀਖ ਦੇ ਐਲਾਣ ਲਈ ਅੰਤ੍ਰਿੰਗ ਕਮੇਟੀ ਦੀ ਹੋਵੇਗੀ ਇਕੱਤਰਤਾ

Tuesday, Mar 03, 2026 - 11:06 PM (IST)

6 ਮਾਰਚ ਨੂੰ ਬਜਟ ਲਈ ਜਰਨਲ ਇਜਲਾਸ ਦੀ ਤਾਰੀਖ ਦੇ ਐਲਾਣ ਲਈ ਅੰਤ੍ਰਿੰਗ ਕਮੇਟੀ ਦੀ ਹੋਵੇਗੀ ਇਕੱਤਰਤਾ

ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬਜਟ ਲਈ ਜਨਰਲ ਇਜਲਾਸ ਦੀ ਤਾਰੀਖ ਦੇ ਐਲਾਨ ਵਾਸਤੇ 6 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਬਜਟ ਕਮੇਟੀ ਵੱਲੋਂ ਸਾਲ 2026-27 ਲਈ ਸੰਭਾਵੀ ਬਜਟ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੋਂਪਣ ਤੋਂ ਬਾਅਦ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਅੰਤ੍ਰਿੰਗ ਕਮੇਟੀ ਅਹੁੱਦੇਦਾਰਾਂ ਅਤੇ ਮੈਂਬਰਾਂ ਨੂੰ 6 ਮਾਰਚ ਦੀ ਮੀਟਿੰਗ ਸਬੰਧੀ ਪੱਤਰ ਭੇਜੇ ਜਾ ਚੁੱਕੇ ਹਨ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਾਰੀਖ ਦਾ 28 ਮਾਰਚ ਦੇ ਕਰੀਬ ਐਲਾਣ ਕੀਤਾ ਜਾ ਸਕਦਾ ਹੈ। ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1500 ਕਰੋੜ ਰੁਪਏ ਤੋਂ ਵੱਧ ਦਾ ਬਜਟ ਇਸ ਸਾਲ ਮੱੁਖ ਦਫਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਵਿਚ 9 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਚਾਲੂ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਸੀ। ਇਸ ਬਜਟ ਨੂੰ ਚਾਰ ਭਾਗਾਂ ਵਿਚ ਵੰਡਿਆ ਗਿਆ ਸੀ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦਾ ਬਜਟ 110 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਦਫਾ ਸੈਕਸ਼ਨ 85 ਲਈ ਬਜਟ 1062 ਕਰੋੜ ਰੁਪਏ ਅਤੇ ਵਿਦਿਅਕ ਅਦਾਰਿਆਂ ਦਾ ਬਜਟ 295 ਕਰੋੜ 53 ਲੱਖ ਰੁਪਏ ਅਹਿਮ ਸੀ। ਇਸ ਵਿਚ ਜਨਰਲ ਬੋਰਡ ਫੰਡ, ਟ੍ਰਸਟ ਫੰਡ, ਵਿਦਿਆ ਫੰਡ, ਖੇਡਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਵਿਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਸੀ। ਪੰਥਕ ਭਲਾਈ ਕਾਰਜਾਂ ਲਈ 4 ਕਰੋੜ 95 ਲੱਖ ਰੁਪਏ, ਸਿੱਖ ਬੱਚਿਆਂ ਨੂੰ ਮੁਫਤ ਵਿਦਿਆ ਲਈ 8 ਕਰੋੜ 40 ਲੱਖ ਰੁਪਏ, ਖੇਡਾਂ ਲਈ 3 ਕਰੋੜ 9 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 50 ਲੱਖ ਰੁਪਏ, ਵੱਖ-ਵੱਖ ਗੁਰਦੁਆਰਿਆਂ ਅੰਦਰ ਸਥਾਪਤ ਮੁਫ਼ਤ ਡਿਸਪੈਂਸਰੀਆਂ ਲਈ 44 ਲੱਖ ਰੁਪਏ ਰੱਖੇ ਗਏ ਸਨ।

ਪ੍ਰਸ਼ਾਸਕੀ ਅਤੇ ਜੂਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਕਰਵਾਉਣ ਲਈ ਚੱਲ ਰਹੀ ਨਿਸ਼ਚੈ ਅਕੈਡਮੀ ਲਈ 2 ਕਰੋੜ 63 ਲੱਖ ਰੁਪਏ, ਅੰਮ੍ਰਿਤ ਸੰਚਾਰ ਲਈ ਭੇਟਾ ਰਹਿਤ ਕਕਾਰ ਦੇਣ ਵਾਸਤੇ 1 ਕਰੋੜ 95 ਲੱਖ ਰੁਪਏ ਰਾਖਵੇਂ ਕੀਤੇ ਸਨ। ਇਸੇ ਤਰ੍ਹਾਂ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵਾਸਤੇ 1 ਕਰੋੜ 14 ਲੱਖ, ਬੰਦੀ ਸਿੰਘਾਂ ਦੇ ਮਾਮਲਿਆਂ ਲਈ 60 ਲੱਖ ਰੁਪਏ, ਸਿਕਲੀਗਰ ਸਿੱਖਾਂ ਲਈ 60 ਲੱਖ ਰੁਪਏ, ਅੰਮ੍ਰਿਤਧਾਰੀ ਵਿਿਦਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰੁਪਏ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿਦਿਆ ਲਈ 2 ਕਰੋੜ ਰੁਪਏ, ਮੀਰੀ-ਪੀਰੀ ਮੈਡੀਕਲ ਕਾਲਜ ਹਰਿਆਣਾ ਲਈ 8 ਕਰੋੜ ਰੁਪਏ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਲਈ 8 ਕਰੋੜ ਰੁਪਏ ਖਰਚੇ ਲਈ ਰੱਖੇ ਸਨ।
 


author

Inder Prajapati

Content Editor

Related News