ਮੂਸੇਵਾਲਾ ਕਤਲ ਮਾਮਲੇ ''ਚ ਇਕ ਹੋਰ ਵੱਡਾ ਖ਼ੁਲਾਸਾ, ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼

Thursday, Aug 03, 2023 - 02:21 PM (IST)

ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਹੋਈ ਸੀ, ਉਨ੍ਹਾਂ ਨੂੰ ਇਕ ਕੌਮਾਂਤਰੀ ਗੈਂਗ ਤੋਂ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੁਰਗਿਆਂ ਨੇ ਲਿਆ ਸੀ। ਇਸ ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਸਪੈਸ਼ਲ ਸੈੱਲ ਨੇ ਕੀਤਾ ਹੈ। ਇਸ ਦੇ 3 ਸਮੱਗਲਰਾਂ ਨੂੰ ਦਿੱਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਭਾਰਤ ਸਮੇਤ ਪਾਕਿਸਤਾਨ, ਦੁਬਈ ਤੇ ਨੇਪਾਲ ਤੋਂ ਆਪਣਾ ਨੈੱਟਵਰਕ ਚਲਾ ਰਹੇ ਸਨ। ਮੁਲਜ਼ਮਾਂ ਦੀ ਪਛਾਣ ਮੁਹੰਮਦ ਓਵੈਸ ਉਰਫ ਸ਼ਮਸ਼ਾਦ, ਮੁਹੰਮਦ ਅਫਰੋਜ਼ ਤੇ ਮੁਹੰਮਦ ਅਦਨਾਨ ਹੁਸੈਨ ਅੰਸਾਰੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ

ਦੱਸਣਯੋਗ ਹੈ ਕਿ ਬੀਤੇ ਦਿਨ ਦਿੱਲੀ ਪੁਲਸ ਦੀ ਪੁੱਛਗਿੱਛ ਵਿੱਚ ਗੈਂਗਸਟਰ ਸਚਿਨ ਬਿਸ਼ਨੋਈ ਨੇ ਖ਼ੁਲਾਸਾ ਕੀਤਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੁਬਈ ਵਿੱਚ ਰਚੀ ਗਈ ਸੀ। ਇੱਥੋਂ ਹੀ ਉਹ ਲਾਰੈਂਸ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਮੂਸੇਵਾਲਾ ਦਾ ਕਤਲ ਲਾਰੈਂਸ ਦੇ ਕਹਿਣ 'ਤੇ ਹੀ ਹੋਇਆ ਸੀ। ਸਚਿਨ ਨੇ ਹੀ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਅਤੇ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਅਪ੍ਰੈਲ 'ਚ ਦੁਬਈ ਭੱਜ ਗਿਆ ਸੀ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਸੂਤਰਾਂ ਮੁਤਾਬਕ ਪੁਲਸ ਵੱਲੋਂ ਪੁੱਛਗਿੱਛ ਦੌਰਾਨ ਸਚਿਨ ਨੇ ਇਹ ਗੱਲ ਵੀ ਦੱਸੀ ਕਿ ਲਾਰੈਂਸ ਬਿਸ਼ਨੋਈ ਨੇ ਗੋਲਡੀ ਨਾਲ ਰਲ ਕੇ ਮੂਸੇਵਾਲਾ ਕਤਲ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ। ਸਚਿਨ ਦੇ ਦੱਸਿਆ ਕਿ ਦੁਬਈ ਵਿੱਚ ਹੀ ਉਸ ਦੀ ਮੁਲਾਕਾਤ ਗੈਂਗਸਟਰ ਵਿਕਰਮ ਬਰਾੜ ਨਾਲ ਹੋਈ ਸੀ, ਜਿਸ ਨੂੰ ਕੁਝ ਦਿਨ ਪਹਿਲਾਂ ਭਾਰਤ ਲਿਆਂਦਾ ਗਿਆ ਹੈ। ਮੂਸੇਵਾਲਾ ਕਤਲਕਾਂਡ ਮਗਰੋਂ ਗੋਲਡੀ ਨੇ ਸਚਿਨ ਨੂੰ ਦੱਸਿਆ ਕਿ ਉਸ ਦਾ ਪਾਸਪੋਰਟ ਬਲੈਕ ਲਿਸਟ ਹੋ ਚੁੱਕਾ ਹੈ ਇਸ ਕਰਕੇ ਉਹ ਡੁਬਈ ਤੋਂ ਅਜ਼ਰਬੈਜਾਨ ਚਲਾ ਜਾਵੇ। ਮੂਸੇਵਾਲਾ ਕਤਲ ਕਾਂਡ ਦੇ ਕੁਝ ਦਿਨਾਂ ਮਗਰੋਂ ਸਚਿਨ ਅਜ਼ਰਬੈਜਾਨ ਪਹੁੰਚ ਗਿਆ। ਜਿੱਥੇ ਉਹ ਕਿਰਾਏ ਦੇ ਮਕਾਨ 'ਚ ਰਿਹਾ। ਦੱਸ ਦਈਏ ਕਿ ਫ਼ਿਲਹਾਲ ਦਿੱਲੀ ਪੁਲਸ ਵੱਲੋਂ ਅਧਿਕਾਰਕ ਤੌਰ 'ਤੇ ਸਚਿਨ ਕੋਲੋਂ ਕੀਤੀ ਪੁੱਛਗਿੱਛ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਤੇ ਪਟਵਾਰੀਆਂ 'ਚ ਬਣੀ ਸਹਿਮਤੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹ

ਦੱਸਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਵਿਚੋਂ ਇਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਬੀਤੇ ਦਿਨੀਂ ਭਾਰਤ ਲਿਆਂਦਾ ਗਿਆ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਡਿਪੋਰਟ ਕਰ ਕੇ ਭਾਰਤ ਲਿਆਈ ਹੈ। ਸਚਿਨ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ। ਉਧਰ ਦਿੱਲੀ ਪੁਲਸ ਨੇ ਸਚਿਨ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ 10 ਦਿਨਾਂ ਲਈ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਪੁਲਸ ਵੀ ਸਚਿਨ ਬਿਸ਼ਨੋਈ ਦਾ ਰਿਮਾਂਡ ਮੰਗੇਗੀ ਤਾਂ ਜੋ ਹੋਰ ਵੱਡੇ ਖ਼ੁਲਾਸੇ ਹੋ ਸਕਣ।

ਇਹ ਵੀ ਪੜ੍ਹੋ : ਗੈਸਟ ਹਾਊਸ 'ਚ ਠਹਿਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਦਿੱਤੇ ਇਹ ਆਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Harnek Seechewal

Content Editor

Related News