ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ''ਚ ਪਾਕਿਸਤਾਨੀ ਸਿਮ ਵਰਤਣ ''ਤੇ ਪਾਬੰਦੀ

08/05/2020 6:25:07 PM

ਫਾਜ਼ਿਲਕਾ (ਨਾਗਪਾਲ): ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ 'ਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ 'ਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਫਾਜ਼ਿਲਕਾ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:  ਕੀ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਸੱਤਾ ਤੋਂ ਕਰੇਗਾ ਲਾਂਭੇ ਜਾਂ ਫਿਰ...?

ਮੈਰਿਜ ਪੈਲੇਸ 'ਚ ਅਸਲਾ ਲੈ ਕੇ ਜਾਣ 'ਤੇ ਮਨਾਹੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਮੈਰਿਜ ਪੈਲੇਸਾਂ 'ਚ ਹਰ ਕਿਸਮ ਦਾ ਅਸਲਾ ਲੈ ਕੇ ਜਾਣ 'ਤੇ ਮਨਾਹੀ ਦੇ ਹੁਕਮ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਦੇਖਣ 'ਚ ਆਉਂਦਾ ਹੈ ਕਿ ਮੈਰਿਜ ਪੈਲੇਸਾਂ 'ਚ ਲੋਕ ਅਸਲਾ ਲੈ ਕੇ ਜਾਂਦੇ ਹਨ ਅਤੇ ਜੋਸ਼ 'ਚ ਅਕਸਰ ਹੀ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਮੈਰਿਜ ਪੈਲੇਸਾਂ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੈਰਿਜ ਪੈਲੇਸਾਂ 'ਚ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਲਾਈ ਜਾਂਦੀ ਹੈ।

ਇਹ ਵੀ ਪੜ੍ਹੋ: ਕੈਪਟਨ ਤੇ ਬਾਜਵਾ-ਦੂਲੋ ਗੁੱਟਾਂ 'ਚ ਚਲ ਰਹੀ ਸਿਆਸੀ ਜੰਗ ਹੁਣ ਫੈਸਲਾਕੁੰਨ ਦੌਰ 'ਚ

ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਭਾਰਤ 'ਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਾਹਨਾਂ ਜਿਵੇਂ ਜੀਪਾਂ, ਮੋਟਰਸਾਈਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ ਵਾਹਨਾਂ ਦਾ ਗਲਤ ਇਸਤੇਮਾਲ ਕਰ ਕੇ ਦੇਸ਼ ਅੰਦਰ ਅਮਨ-ਸ਼ਾਂਤੀ 'ਚ ਖਲੱਲ ਪੈਦਾ ਕਰ ਸਕਦੇ ਹਨ।

ਇਹ ਵੀ ਪੜ੍ਹੋ: ਦਰਿੰਦਗੀ ਦੀਆਂ ਹੱਦਾਂ ਪਾਰ, ਮਾਂ ਨਾਲ ਸੁੱਤੀ ਮਾਸੂਮ ਨੂੰ ਅਗਵਾ ਕਰ ਗੁਆਂਢੀ ਨੇ ਬਣਾਇਆ ਹਵਸ ਦਾ ਸ਼ਿਕਾਰ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ 'ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਾਈ ਹੈ ਅਤੇ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਆਮ ਵੇਖਣ 'ਚ ਆਉਂਦਾ ਹੈ ਕਿ ਲਾਵਾਰਸ਼ ਗਊਆਂ ਕਾਰਨ ਰਾਤ ਸਮੇਂ ਸੜਕ 'ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਜਿਸ ਕਾਰਣ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਣ ਮਰੇ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਾਇਆ ਜਾਂਦਾ ਹੈ ਕਿ ਇਨ੍ਹਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ, ਜਿਸ ਨਾਲ ਸਮਾਜ ਦੇ ਵੱਡੇ ਵਰਗ 'ਚ ਬੇਚੈਨੀ ਵੀ ਫੈਲਦੀ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ 'ਚ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖਿਆ ਹੋਇਆ ਹੈ ਉਹ ਉਨ੍ਹਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ।

ਇਹ ਵੀ ਪੜ੍ਹੋ: ਪ੍ਰੇਮੀ ਨਾਲ ਵਿਆਹ ਕਰਵਾਉਣ ਦੀ ਜ਼ਿੱਦ 'ਤੇ ਅੜੀ ਕੁੜੀ, ਜਾਨ ਤਲੀ 'ਤੇ ਧਰ ਕੇ ਜੋ ਕੀਤਾ ਦੇਖ ਉੱਡੇ ਸਭ ਦੇ ਹੋਸ਼

ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ
ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ 'ਤੇ ਉੱਚੀਆਂ ਫਸਲਾਂ ਜਿਵੇਂ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰਂੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮਾਂ 'ਚ ਕਿਹਾ ਗਿਆ ਹੈ ਕਿ ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਧਿਆਨ 'ਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰਂੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫਸਲਾਂ ਬੀਜ ਰਹੇ ਹਨ। ਭਾਰਤ-ਪਾਕਿ ਸਰਹੱਦ 'ਤੇ ਇਨ੍ਹਾਂ ਉੱਚੀਆਂ ਫਸਲਾਂ 'ਚ ਛੁਪ ਕੇ ਘੁਸਪੈਠ ਦੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ। ਸੁਰੱਖਿਆ ਅਤੇ ਤੁਰੰਤ ਰੋਕਥਾਮ ਦੇ ਮੱਦੇਨਜ਼ਰ ਜ਼ਿਲਾਂ ਮੈਜਿਸਟ੍ਰੇਟ ਨੇ ਹੁਕਮ ਦਿੱਤੇ ਹਨ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਰਕਬੇ 'ਤੇ ਅਜਿਹੀਆਂ ਫਸਲਾਂ ਨਾ ਬੀਜੀਆਂ ਜਾਣ। ਇਹ ਸਾਰੇ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।


Shyna

Content Editor

Related News