ਕੌਮਾਂਤਰੀ ਸਰਹੱਦ ’ਤੇ ਸੰਗਤ ਨੇ ਗੁ. ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ
Thursday, Sep 23, 2021 - 11:21 AM (IST)
ਡੇਰਾ ਬਾਬਾ ਨਾਨਕ (ਜ. ਬ.) - ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਵੱਲੋਂ ਮੁੱਖ ਸੇਵਾਦਾਰ ਰਘਬੀਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਪਹੁੰਚ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਗਏ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਰਦਾਸ ਕੀਤੀ ਗਈ। ਇਸ ਮੌਕੇ ਕੌਮਾਂਤਰੀ ਸਰਹੱਦ ’ਤੇ ਸੰਸਥਾ ਦੇ ਮੁੱਖ ਸੇਵਾਦਾਰ ਰਘਬੀਰ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਮਹਾਮਾਰੀ ਦੇ ਚਲਦਿਆਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। 7 ਦਹਾਕਿਆਂ ਤੋਂ ਸੰਗਤਾਂ ਵੱਲੋਂ ਆਪਣੇ ਤੋਂ ਵਿਛੋੜੇ ਗਏ ਗੁਰੂਧਾਮਾਂ ਦੇ ਖੁੱਲ੍ਹੇ ਦਰਸ਼ਨ ਕਰਨ ਲਈ ਸਿੱਖ ਸੰਗਤ ਅਰਦਾਸ ਕਰ ਰਹੀ ਸੀ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਉਨ੍ਹਾਂ ਕਿਹਾ ਕਿ ਨਵੰਬਰ 2019 ਵਿਚ ਸੰਗਤਾਂ ਦੀਆਂ ਅਰਦਾਸਾਂ ਨੂੰ ਬੂਰ ਪਿਆ ਅਤੇ ਸੰਗਤਾਂ ਵੱਲੋਂ ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਜਾਣ ਲੱਗੇ ਪਰ ਪਿਛਲੇ ਸਾਲ ਕੋਰੋਨਾ ਦੀ ਮਹਾਮਾਰੀ ਦੇ ਚਲਦਿਆਂ ਇਸ ਕੋਰੀਡੋਰ ਨੂੰ ਮੁੜ ਬੰਦ ਕਰ ਦਿੱਤਾ ਗਿਆ ਹੈ, ਜੋ ਅੱਜ ਤੱਕ ਵੀ ਬੰਦ ਹੈ। ਉਨ੍ਹਾਂ ਕਿਹਾ ਕਿ ਹੁਣ ਜਦਕਿ ਸਾਰੇ ਸਕੂਲ, ਇਮੀਗ੍ਰੇਸ਼ਨ ਕੇਂਦਰ ਆਦਿ ਖੋਲ੍ਹ ਦਿੱਤੇ ਗਏ ਹਨ ਤਾਂ ਫਿਰ ਕਿਉਂ ਕੇਂਦਰ ਸਰਕਾਰ ਵਲੋਂ ਜਿਥੇ ਇਸ ਲਾਂਘਾ ਨੂੰ ਖੋਲ੍ਹਣ ਵਿਚ ਢਿੱਲ ਮੱਠ ਦਿਖਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਨਾਲ-ਨਾਲ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਵੀ ਰੱਦ ਕੀਤਾ ਜਾਵੇ। ਇਸ ਮੌਕੇ ਡਾ. ਬਲਬੀਰ ਸਿੰਘ ਢੀਂਗਰਾ ਜਨਰਲ ਸਕੱਤਰ, ਜਨਕ ਰਾਜ ਸਿੰਘ ਮੀਤ ਪ੍ਰਧਾਨ, ਗੁਰਮੇਜ਼ ਸਿੰਘ ਉਬੋਕੇ ਮੀਤ ਸਕੱਤਰ ਆਦਿ ਸੰਗਤਾਂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ