ਨਹੀਂ ਰਹੇ ਅਰਜਨਾ ਐਵਾਰਡੀ ਜੇਤੂ ਓਲੰਪੀਅਨ ਪਦਮ ਸ੍ਰੀ ਕੌਰ ਸਿੰਘ, ਮੁਹੰਮਦ ਅਲੀ ਨਾਲ ਵੀ ਖੇਡੇ ਸਨ 'ਸਿੰਘ'

Thursday, Apr 27, 2023 - 11:43 AM (IST)

ਨਹੀਂ ਰਹੇ ਅਰਜਨਾ ਐਵਾਰਡੀ ਜੇਤੂ ਓਲੰਪੀਅਨ ਪਦਮ ਸ੍ਰੀ ਕੌਰ ਸਿੰਘ, ਮੁਹੰਮਦ ਅਲੀ ਨਾਲ ਵੀ ਖੇਡੇ ਸਨ 'ਸਿੰਘ'

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਮੁਕੇਬਾਜ਼ ਸੂਬੇਦਾਰ ਕੌਰ ਸਿੰਘ (74) ਦਾ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਕੌਰ ਸਿੰਘ 1970 ’ਚ ਫ਼ੌਜ ਵਿੱਚ ਭਰਤੀ ਹੋਏ ਸਨ ਅਤੇ ਦੇਸ਼ ਦੀ ਸੇਵਾ ਕਰਦਿਆਂ ਉਨ੍ਹਾਂ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਨ੍ਹਾਂ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ। ਜਿੱਥੋਂ ਉਨ੍ਹਾਂ ਨੇ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ। ਆਪਣੀ ਮਿਹਨਤ ਅਤੇ ਲਗਨ ਨਾਲ ਉਨ੍ਹਾਂ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ ਤੇ ਫਿਰ ਉਹ ਇੰਡੀਆ ਕੱਪ ਲਈ ਚੁਣੇ ਗਏ। 

ਇਹ ਵੀ ਪੜ੍ਹੋ- ਸਿਆਸਤ ਦਾ ਕੇਂਦਰ ਬਿੰਦੂ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜ੍ਹਤੀ 'ਚ ਮਿਲਿਆ ਸੀ ਸੰਘਰਸ਼, ਜਾਣੋ ਜ਼ਿੰਦਗੀ ਦੇ ਅਹਿਮ ਪੜ੍ਹਾਅ

PunjabKesari

ਇਸ ਦੇ ਨਾਲ ਹੀ ਉਨ੍ਹਾਂ ਨੇ ਕਾਮਨਵੈਲਥ ਖੇਡਾਂ ਅਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲਾ ਉਹ ਇਕੱਲੇ ਹੀ ਖਿਡਾਰੀ ਸਨ। ਉਹ ਵਿਸ਼ਵ ਦੇ ਇੱਕ ਨੰਬਰ ਦੇ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਖੇਡੇ। ਉਨ੍ਹਾਂ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਫਿਰ 1983 ਵਿੱਚ ਪਦਮ ਸ਼੍ਰੀ ਐਵਾਰਡ ਵੀ ਮਿਲਿਆ। ਉਨ੍ਹਾਂ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਭਾਗ ਲਿਆ, ਜਿੱਥੇ ਹੋਈ ਇੱਕ ਘਟਨਾ ਨੇ ਉਨ੍ਹਾਂ ਦਾ ਮਨ ਖੱਟਾ ਕਰ ਦਿੱਤਾ ਤੇ ਉਨ੍ਹਾਂ ਮੁੱਕੇਬਾਜ਼ੀ ਖੇਡਣੀ ਛੱਡ ਦਿੱਤੀ 'ਤੇ ਅੱਜ ਉਹ ਇਸ ਫ਼ਾਨੀ ਦੁਨੀਆਂ ਵਿੱਚੋਂ ਵਿਦਾ ਹੋ ਗਿਆ। ਕੌਰ ਸਿੰਘ ਦਾ ਨਾਮ ਖੇਡ ਜਗਤ ਦੇ ਇਤਿਹਾਸ ਵਿੱਚ ਸੁਨਹਿਰੀ ਪੰਨਿਆਂ 'ਚ ਲਿਖਿਆ ਰਹੇਗਾ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੀ 'ਆਪ' ਸਰਕਾਰ ਨੇ ਉਨ੍ਹਾਂ ਦੀ ਜੀਵਨੀ 9ਵੀਂ ਅਤੇ 10ਵੀਂ ਦੀਆਂ ਕਿਤਾਬਾਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮਾਣ ਬਖ਼ਸ਼ਿਆ ਸੀ।

ਇਹ ਵੀ ਪੜ੍ਹੋ- ਪਰਿਵਾਰ ਦੇ ਜੱਦੀ ਬਾਗ 'ਚ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ, ਖ਼ੁਦ ਕਰਦੇ ਸਨ ਬਾਗ ਦੀ ਦੇਖਭਾਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News