ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

Thursday, Dec 01, 2022 - 10:44 PM (IST)

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸੂਬਾ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ 3 ਦਸੰਬਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਅਤੇ ਸੂਬਾ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ (ਸ੍ਰੀ ਮੁਕਤਸਰ ਸਾਹਿਬ), ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ’ਚ ਬੈਂਕ ਕਰਜ਼ੇ ਮੁਹੱਈਆ ਕਰਵਾਉਣ ਸਬੰਧੀ ਕੈਂਪ ਵੀ ਲਗਾਉਣ ਜਾ ਰਹੀ ਹੈ।

ਇਹ ਖਬਰ ਵੀ ਪੜ੍ਹੋ : ਸਕੂਲਾਂ ਸਬੰਧੀ ਸਿੱਖਿਆ ਮੰਤਰੀ ਵੱਲੋਂ ਨਵੇਂ ਹੁਕਮ, ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ, ਪੜ੍ਹੋ Top 10

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ’ਚ ਲੱਗਭੱਗ 18.63 ਲੱਖ ਰੁਪਏ ਦੇ 90 ਟ੍ਰਾਈਸਾਈਕਲ, 29 ਵ੍ਹੀਲਚੇਅਰ, 16 ਹੇਅਰਿੰਗ ਏਡਜ਼, 9 ਤੁਰਨ ਲਈ ਖੂੰਡੀਆਂ, 7 ਸਮਾਰਟ ਕੈਨ, ਸੇਰੇਬ੍ਰਲ ਪਾਲਸੀ ਚੇਅਰ ਅਤੇ 78 ਬੈਸਾਖੀਆਂ ਕੁੱਲ 158 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਣਗੀਆਂ।

 


author

Manoj

Content Editor

Related News