ਕੌਮਾਂਤਰੀ ਡਰੱਗ ਰੈਕੇਟ ਦਾ ਪਰਦਾਫ਼ਾਸ਼, ਹਿਮਾਚਲ ਦੇ ਭਾਗਸੂਨਾਥ ਨਿਵਾਸੀ ਸਣੇ 2 ਮੁਲਜ਼ਮ ਗ੍ਰਿਫ਼ਤਾਰ

Monday, Aug 19, 2024 - 12:15 PM (IST)

ਜਲੰਧਰ (ਸੁਧੀਰ)-ਕਮਿਸ਼ਨਰੇਟ ਪੁਲਸ ਨੇ ਇਕ ਕੌਮਾਂਤਰੀ ਡਰੱਗ ਰੈਕੇਟ ਦਾ ਪਰਦਾਫ਼ਾਸ਼ ਕਰਦੇ ਹੋਏ ਹਿਮਾਚਲ ਦੇ ਭਾਗਸੂਨਾਥ ਨਿਵਾਸੀ ਸਮੇਤ ਕੁੱਲ੍ਹ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਮੁਲਜ਼ਮਾਂ ਕੋਲੋਂ ਪੁਲਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਅਫ਼ੀਮ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਉਕਤ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਟੀ- ​​ਪੁਆਇੰਟ ਪਿੰਡ ਭੋਡੇ ਸਪਰਾਏ ਮੋੜ ਜਮਸ਼ੇਰ ਰੋਡ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਨੇ ਪਿੰਡ ਜੰਡਿਆਲਾ ਵੱਲੋਂ ਮੋਢੇ ’ਤੇ ਬੈਗ ਚੁੱਕੀ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।

ਤਲਾਸ਼ੀ ਲੈਣ ’ਤੇ ਪੁਲਸ ਨੂੰ ਉਕਤ ਵਿਅਕਤੀ ਕੋਲੋਂ 1.25 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਨਜੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਉਮਰੇਵਾਲ ਥਾਣਾ ਮਹਿਤਪੁਰ ਨੂੰ ਹਿਰਾਸਤ ’ਚ ਲੈ ਲਿਆ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਮਨਜੀਤ ਸਿੰਘ ਅਤੇ ਇਕ ਹੋਰ ਸਾਥੀ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ ਇਸ ਡਰੱਗ ਰੈਕੇਟ ਵਿਚ ਸ਼ਾਮਲ ਸਨ।

ਇਹ ਵੀ ਪੜ੍ਹੋ- ਰੱਖੜੀ ਦੇ ਦਿਨ ਪੰਜਾਬ 'ਚ ਵੱਡਾ ਹਾਦਸਾ, ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਮਚਿਆ ਚੀਕ-ਚਿਹਾੜਾ

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਪਾਰਟੀ ਨੇ ਜੁਗਰਾਜ ਸਿੰਘ ਵਾਸੀ ਭਾਗਸੂਨਾਥ (ਹਿਮਾਚਲ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5.58 ਕਿਲੋ ਅਫ਼ੀਮ ਬਰਾਮਦ ਕੀਤੀ। ਕਮਿਸ਼ਨਰੇਟ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਾਬੂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਸ਼ਹਿਰਾਂ ਵਿਚ ਮਾਮਲੇ ਦਰਜ ਹਨ, ਜਿਨ੍ਹਾਂ ਦਾ ਪੁਲਸ ਪਤਾ ਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਵਿਚੋਂ ਮਨਜੀਤ ਨੇ ਛੋਟੀ ਉਮਰ ਵਿਚ ਹੀ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ ਸੀ, ਜਦਕਿ ਜੁਗਰਾਜ ਕਿਸਾਨ ਹੋਣ ਕਰਕੇ ਅਤੇ ਆਮਦਨ ਘੱਟ ਹੋਣ ਕਾਰਨ ਇਸ ਡਰੱਗ ਰੈਕੇਟ ਵਿਚ ਸ਼ਾਮਲ ਹੋ ਗਿਆ। ਫ਼ਿਲਹਾਲ ਪੁਲਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ- ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News