ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਕਬੱਡੀ ਖਿਡਾਰੀ ਸਮੇਤ ਰਿਟਾਇਰਡ DSP ਗ੍ਰਿਫ਼ਤਾਰ

Thursday, Feb 10, 2022 - 10:38 PM (IST)

ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਕਬੱਡੀ ਖਿਡਾਰੀ ਸਮੇਤ ਰਿਟਾਇਰਡ DSP ਗ੍ਰਿਫ਼ਤਾਰ

ਜਲੰਧਰ (ਰਾਹੁਲ ਕਾਲਾ)-ਪੰਜਾਬ ਪੁਲਸ ਐੱਸ.ਟੀ.ਐੱਫ. ਵਿੰਗ ਨੇ ਹਾਈ ਪ੍ਰੋਫਾਈਲ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਐੱਸ.ਟੀ.ਐੱਫ. ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਉਰਫ਼ ਜੀਤਾ ਮੌੜ ਨੂੰ ਗ੍ਰਿਫਤਾਰ ਕੀਤਾ ਹੈ। ਰਣਜੀਤ ਸਿੰਘ ਦੇ ਨਾਲ ਇਸ ਧੰਦੇ 'ਚ ਜਲੰਧਰ 'ਚ ਕਾਫੀ ਸਮੇਂ ਤੱਕ ਤਾਇਨਾਤ ਰਹੇ, ਪੰਜਾਬ ਪੁਲਸ ਦੇ ਰਿਟਾਇਰਡ ਡੀ.ਐੱਸ.ਪੀ. ਵਿਮਲਕਾਂਤ ਤੇ ਮਨੀਸ਼ ਨਾਂ ਦੇ ਥਾਣੇਦਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਮਹਿੰਗਾਈ ਦੀ ਮਾਰ, 40 ਸਾਲ ਦੇ ਨਵੇਂ ਉੱਚ ਪੱਧਰ 'ਤੇ ਪਹੁੰਚਣ ਦਾ ਅਨੁਮਾਨ

ਜੀਤਾ ਮੌੜ ਨੂੰ ਕਰਨਾਲ ਤੋਂ ਕਾਬੂ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ 'ਚ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਜਾ ਰਿਹਾ ਹੈ। ਪੰਜਾਬ 'ਚ ਚੋਣਾਂ ਤੋਂ ਪਹਿਲਾਂ ਐੱਸ.ਟੀ.ਐੱਫ.ਵੱਲੋਂ ਹਾਈ ਪ੍ਰੋਫਾਈਲ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪਹਿਲੀ ਵਾਰ ਹੈ ਜਦੋਂ ਪੁਲਸ ਅਤੇ ਡਰੱਗ ਤਸਕਰਾਂ 'ਚ ਗਠਜੋੜ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਲੋਕ ਡਰੱਗ ਡੀਲ ਰਾਹੀਂ ਕਮਾਏ ਗਏ ਕਰੋੜਾਂ ਰੁਪਏ ਰਿਅਲ ਸਟੇਟ ਅਤੇ ਜ਼ਮੀਨ ਦੀ ਖਰੀਦੋ-ਫਰੋਖਤ 'ਚ ਨਿਵੇਸ਼ ਕਰਦੇ ਰਹੇ ਹਨ। 

ਇਹ ਵੀ ਪੜ੍ਹੋ : ਮਣੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ 'ਚ ਹੋਇਆ ਬਦਲਾਅ, ਹੁਣ 28 ਫਰਵਰੀ ਤੇ 5 ਮਾਰਚ ਨੂੰ ਪੈਣਗੀਆਂ ਵੋਟਾਂ

 ਰਣਜੀਤ ਉਰਫ਼ ਜੀਤਾ ਪੰਜਾਬ ਦੇ ਕਪੂਰਥਲਾ ਜ਼ਿਲ੍ਹਾ 'ਚ ਆਲੀਸ਼ਾਨ ਬੰਗਲੇ 'ਚ ਰਹਿੰਦਾ ਹੈ ਅਤੇ ਉਸ ਦੇ ਕੋਲ ਆਡੀ, ਬੀ.ਐੱਮ.ਡਬਲਯੂ. ਵਰਗੀਆਂ ਮਹਿੰਗੀਆਂ ਗੱਡੀਆਂ ਵੀ ਹਨ। ਪੁਲਸ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਜੀਤਾ ਮੌੜ ਪੁਲਸ ਸੁਰੱਖਿਆ ਦੇ ਦਰਮਿਆਨ ਡਰੱਗ ਸਪਲਾਈ ਕਰਦਾ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਸ ਦੀ ਸੁਰੱਖਿਆ 'ਚ ਲਾਏ ਗਏ ਥਾਣੇਦਾਰ ਉਸ ਦੀ ਡਰੱਗ ਡੀਲ ਪੈਸਿਆਂ ਦਾ ਹਿਸਾਬ ਰੱਖਦੇ ਸਨ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਰਣਜੀਤ ਜੀਤਾ ਦੀ ਕੋਠੀ 'ਚੋਂ ਮਿਲੀਆਂ ਆਲੀਸ਼ਾਨ ਗੱਡੀਆਂ ਐੱਸ.ਟੀ.ਐੱਫ. ਨੇ ਜ਼ਬਤ ਕਰ ਲਈਆਂ ਹਨ। ਰਣਜੀਤ ਦੇ ਘਰੋਂ ਇਕ ਹਥਿਆਰ, ਨਸ਼ੀਲਾ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਸੂਤਰਾਂ ਮੁਤਾਬਕ ਰਣਜੀਤ ਦੇ ਸੰਪਰਕ 'ਚ ਅਮਰੀਕਾ ਦੇ ਰਹਿਣ ਵਾਲੇ ਗੁਰਜੰਟ ਸਿੰਘ ਅਤੇ ਕੈਨੇਡਾ ਦਾ ਕਬੱਡੀ ਖਿਡਾਰੀ ਦਵਿੰਦਰ ਸਿੰਘ ਵੀ ਹਨ।

ਪੰਜਾਬ ਐੱਸ.ਟੀ.ਐੱਫ. ਨੇ ਜੀਤਾ ਮੌੜ ਵਿਰੁੱਧ ਬੁੱਧਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਸੀ। ਸੂਤਰਾਂ ਮੁਤਾਬਕ ਜੀਤਾ ਮੌੜ ਵਿਦੇਸ਼ ਭੱਜਣ ਦੀ ਤਿਆਰੀ 'ਚ ਸਨ ਜਿਥੇ ਐੱਸ.ਟੀ.ਐੱਫ. ਨੇ ਉਸ ਨੂੰ ਕਾਬੂ ਕਰ ਲਿਆ। ਸੂਤਰਾਂ ਮੁਤਾਬਕ ਥਾਣੇਦਾਰ ਮਨੀਸ਼ ਕੋਲੋਂ ਪੁਲਸ ਨੂੰ 3 ਲੱਖ ਰੁਪਏ ਅਤੇ ਲੈਪਟਾਪ ਬਰਾਮਦ ਹੋਇਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ 'ਚ ਹੁਣ ਤੱਕ 12 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਡੀ.ਐੱਸ.ਪੀ. ਵਿਮਲਕਾਂਤ ਨੇ ਡਿਊਟੀ ਦੌਰਾਨ ਨਸ਼ੇ (ਡਰੱਗ) ਵਿਰੁੱਧ ਇਕ ਮੁਹਿੰਮ ਵੀ ਸ਼ੁਰੂ ਕੀਤੀ ਸੀ ਜਿਸ ਦੇ ਚੱਲਦੇ ਡੀ.ਐੱਸ.ਪੀ. ਨੂੰ ਡਰੱਗ ਕੰਟਰੋਲ ਲਈ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਸੀ ਪਰ ਅਜੇ ਡੀ.ਐੱਸ.ਪੀ. ਹੀ ਅੰਤਰਰਾਸ਼ਟਰੀ ਨਸ਼ਾ ਤਸਕਰੀ 'ਚ ਫੜਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News