ਜਲੰਧਰ ਪੁਲਸ ਵੱਲੋਂ ਵੱਡੇ ਅੰਤਰਰਾਸ਼ਟਰੀ ਡਰੱਗ ਤਸਕਰੀ ਦਾ ਪਰਦਾਫ਼ਾਸ਼, 22 ਕਿਲੋ ਅਫ਼ੀਮ ਸਣੇ 9 ਗ੍ਰਿਫ਼ਤਾਰ
Sunday, Mar 10, 2024 - 06:31 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਕਮਿਸ਼ਨਰੇਟ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ 9 ਮੈਂਬਰਾਂ ਨੂੰ 22 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਥੇ ਹੀ ਪੁਲਸ ਦੇ ਹੱਥ ਇਕ ਹੋਰ ਸਫ਼ਲਤਾ ਲੱਗੀ ਹੈ। ਪੁਲਸ ਨੇ ਝਾਰਖੰਡ ਦੇ ਇਕ ਕੁਲੈਕਟਰ ਨੂੰ 12 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜੋ ਅਫ਼ੀਮ ਦੀ ਖੇਤੀ ਕਰਨ ਦੇ ਨਾਲ ਖ਼ਰੀਦ ਵੀ ਕਰਦਾ ਸੀ। ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਵੱਲੋਂ 'ਐਕਸ' 'ਤੇ ਵੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੁਲਸ ਟੀਮਾਂ ਨੇ ਡਰੱਗ ਮਨੀ ਵਾਲੇ 30 ਬੈਂਕ ਖ਼ਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ ਅਤੇ 9 ਕਰੋੜ ਰੁਪਏ ਦੇ ਵੱਡੇ ਤਬਾਦਲੇ ਕੀਤੇ ਗਏ ਹਨ। ਅਗਲੀ ਕਾਰਵਾਈ ਕਰਦੇ ਹੋਏ ਪੁਲਸ ਨੇ ਬੈਕਵਰਡ ਅਤੇ ਫਾਰਵਰਡ ਲਿੰਕਸ ਤੋਂ ਇਲਾਵਾ ਡਰੱਗ ਮਨੀ ਤੋਂ ਬਣੀਆਂ 6 ਕਰੋੜ ਰੁਪਏ ਦੀਆਂ 12 ਜਾਇਦਾਦਾਂ ਦੀ ਜਾਂਚ ਕੀਤੀ ਹੈ। ਪੁਲਸ ਨੇ ਉਕਤ ਮਾਮਲੇ 'ਚ ਦਿੱਲੀ 'ਚ 5 ਵਿਦੇਸ਼ੀ ਸੰਸਥਾਵਾਂ ਅਤੇ ਬ੍ਰਿਟੇਨ, ਅਮਰੀਕਾ, ਆਸਟ੍ਰੇਲੀਆ ਅਤੇ ਕੈਨੇਡਾ ਦੇ 6 ਕਸਟਮ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਜਿਮਖਾਨਾ ਕਲੱਬ ਚੋਣਾਂ ਅੱਜ: ਮੋਬਾਇਲ ਫੋਨ ਦੀ ਵਰਤੋਂ ’ਤੇ ਪਾਬੰਦੀ ਸਣੇ ਰਹੇਗੀ ਇਹ ਸਖ਼ਤੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8