ਅੰਤਰਰਾਸ਼ਟਰੀ ਗਿਰੋਹ ਬੇਨਕਾਬ, ਮਹਿਲਾ ਸਮੇਤ 6 ਕਾਬੂ, ਹੈਰੋਇਨ ਦੀ ਵੱਡੀ ਖੇਪ ਬਰਾਮਦ

Thursday, Jun 05, 2025 - 06:08 PM (IST)

ਅੰਤਰਰਾਸ਼ਟਰੀ ਗਿਰੋਹ ਬੇਨਕਾਬ, ਮਹਿਲਾ ਸਮੇਤ 6 ਕਾਬੂ, ਹੈਰੋਇਨ ਦੀ ਵੱਡੀ ਖੇਪ ਬਰਾਮਦ

ਅੰਮ੍ਰਿਤਸਰ- ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਪੁਲਸ ਨੇ ਇਕ ਨਸ਼ਾ ਤਸਕਰ ਦੀ ਇੱਕ ਮਹਿਲਾ ਸਹਿਯੋਗੀ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਕ ਮਾਡਿਊਲ ਸੈਵਨਬੀਰ ਦੁਆਰਾ ਚਲਾਇਆ ਜਾਂਦਾ ਹੈ, ਜੋ ਕਿ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧਾ ਸੰਪਰਕ ਵਿੱਚ ਹੈ। ਗਿਰੋਹ ਪਸ਼ੂ ਪਾਲਣ ਦੇ ਕਾਰੋਬਾਰ ਦੀ ਆੜ ਹੇਠ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਉਨ੍ਹਾਂ ਕਿਹਾ ਕਿ ਇੱਕ ਹੋਰ ਦੋਸ਼ੀ ਜਸਬੀਰ ਕੌਰ ਜੋ ਕਿ ਬਦਨਾਮ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਸਬੰਧਤ ਹੈ ਅਤੇ ਭਾਰਤ ਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਨਾਲ ਲਗਾਤਾਰ ਸੰਪਰਕ ਵਿਚ ਸੀ।

PunjabKesari

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News