ਇੰਟਰਨੈਸ਼ਨਲ ਹੋਟਲ ’ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਜਦੋਂ ਪੁਲਸ ਨੇ ਮਾਰਿਆ ਛਾਪਾ ਤਾਂ...

Tuesday, May 23, 2023 - 06:29 PM (IST)

ਇੰਟਰਨੈਸ਼ਨਲ ਹੋਟਲ ’ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਜਦੋਂ ਪੁਲਸ ਨੇ ਮਾਰਿਆ ਛਾਪਾ ਤਾਂ...

ਫਿਰੋਜ਼ਪੁਰ (ਪਰਮਜੀਤ ਸੋਢੀ) : ਸਥਾਨਕ ਇੰਟਰਨੈਸ਼ਨਲ ਹੋਟਲ ਮਾਲ ਰੋਡ ਵਿਖੇ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਵੱਲੋਂ ਛਾਪੇਮਾਰੀ ਕਰਕੇ ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲੇ ਮੈਨੇਜਰ ਸਮੇਤ ਤਿੰਨ ਖ਼ਿਲਾਫ 3, 4, 5 ਇਮੋਰਲ ਟਰੈਫਿਕ ਪ੍ਰਵੀਸ਼ਨ ਐਕਟ 1956 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਇੰਸਪੈਕਟਰ ਮੁੱਖ ਅਫਸਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨੀਂ ਚੈਕਿੰਗ ਦੇ ਸਬੰਧ ਵਿਚ ਸ਼ਹੀਦ ਊਧਮ ਸਿੰਘ ਚੌਂਕ ਸਿਟੀ ਫਿਰੋਜ਼ਪੁਰ ਕੋਲ ਪੁੱਜੀ।

ਇਹ ਵੀ ਪੜ੍ਹੋ : ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ ਰਾਹਤ, ਇਸ ਤਾਰੀਖ਼ ਤੋਂ ਪਵੇਗਾ ਮੀਂਹ

ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਇੰਟਰਨੈਸ਼ਨਲ ਹੋਟਲ ਦਾ ਮੈਨੇਜਰ ਸੰਤੋਸ਼ ਸਿੰਘ ਪੁੱਤਰ ਹਰੀ ਨਰਾਇਣ ਸਿੰਘ ਵਾਸੀ ਪਿੰਡ ਬਰਗਦਾਹ ਡਿੱਗੀ (ਯੂ. ਪੀ) ਜਿਸਮ ਫਿਰੋਸ਼ੀ ਦਾ ਧੰਦਾ ਕਰਨ ਲਈ ਔਰਤਾਂ ਨੂੰ ਬਲਾਉਂਦਾ ਹੈ ਅਤੇ ਗੈਰ ਮਰਦਾਂ ਨੂੰ ਇੰਟਰਨੈਸ਼ਨਲ ਹੋਟਲ ਵਿਚ ਬੁਲਾ ਕੇ ਕਮਰਿਆਂ ਵਿਚ ਜਿਸਮ ਫਿਰੋਸ਼ੀ ਦਾ ਧੰਦਾ ਕਰਾਉਂਦਾ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਥੋਂ ਕਈ ਜੋੜੇ ਇਤਰਾਜ਼ਯੋਗ ਹਾਲਤ ਵਿਚ ਰੰਗੇ ਹੱਥੀਂ ਕਾਬੂ ਆ ਸਕਦੇ ਹਨ। ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਦੋਸ਼ੀਅਨ ਮੈਨੇਜਰ ਸੰਤੋਸ਼ ਸਿੰਘ, ਮਨੋਜ ਕੁਮਾਰ ਪੁੱਤਰ ਬ੍ਰਹਮ ਦਾਸ ਵਾਸੀ ਮੌਜੇ ਵਾਲਾ, ਜ਼ਿਲ੍ਹਾ ਫਾਜ਼ਿਲਕਾ ਅਤੇ ਇਕ ਔਰਤ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਓਪੋ, ਵੀਵੋ, ਸਰੀਰਕ ਸੰਬੰਧ ਬਨਾਉਣ ਸਮੇਂ ਵਰਤੇ ਜਾਣ ਵਾਲੇ ਸਮਾਨ ਸਮੇਤ ਸੈਕਸ ਵਰਧਕ ਦਵਾਈਆਂ ਮਿਲੀਆਂ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਅਧਿਆਪਕਾਂ ਲਈ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News