ਖੇਡਾਂ ਵਿੱਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਕਰਾਟੇ ਖਿਡਾਰਣ ਹਰਦੀਪ ਕੌਰ ਝੋਨਾ ਲਾਉਣ ਲਈ ਮਜਬੂਰ (ਵੀਡੀਓ)

Friday, Jun 11, 2021 - 01:27 PM (IST)

ਬੁਢਲਾਡਾ (ਬਾਂਸਲ): ਉੱਚ ਡਿਗਰੀਆਂ ਪ੍ਰਾਪਤ ਕਰਕੇ ਨੌਜਵਾਨ ਸਰਕਾਰ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਸੜਕਾਂ ਤੇ ਨਿੱਤ ਦਿਨ ਪ੍ਰਦਰਸ਼ਨ ਕਰਦੇ ਨਜ਼ਰ ਆਉਂਦੇ ਹਨ। ਉੱਥੇ ਦੇਸ਼ ਲਈ ਮੈਡਲ ਜਿੱਤ ਕੇ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਵੀ ਸਰਕਾਰ ਦੀ ਬੇਰੁਖ਼ੀ ਦੇ ਕਾਰਨ ਮਜ਼ਦੂਰੀ ਕਰਨ ਨੂੰ ਮਜਬੂਰ ਹਨ। ਜਾਣਕਾਰੀ ਅਨੁਸਾਰ ਇੱਥੋ ਨੇੜਲੇ ਪਿੰਡ ਗੁਰਨੇ ਕਲਾਂ ਦੀ ਇੰਟਰਨੈਸ਼ਨਲ ਕਰਾਟੇ ਖਿਡਾਰਣ ਹਰਦੀਪ ਕੌਰ (23) ਝੋਨਾ ਲਾਉਣ ਲਈ ਮਜਬੂਰ ਹੈ। ਕਰਾਟੇ ਖਿਡਾਰਣ ਹਰਦੀਪ ਕੋਰ ਨੇ ਦੱਸਿਆ ਕਿ ਉਸ ਨੂੰ ਕਰਾਟੇ ਦੇ ਵਿੱਚ ਨੈਸ਼ਨਲ ਇੰਟਰਨੈਸ਼ਨਲ ਮਲੇਸ਼ੀਆ, ਗੋਆ, ਸਕੂਲੀ ਗੇਮਾਂ ਅਤੇ ਵੱਖ-ਵੱਖ ਖੇਡਾਂ ਅਧੀਨ ਦੇ ਵਿਚ 20 ਮੈਡਲ ਜਿੱਤ ਕੇ ਆਪਣੇ ਜ਼ਿਲ੍ਹੇ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕੱਲ੍ਹ ਉਹ ਪਟਿਆਲਾ ਦੇ ਇੱਕ ਕਾਲਜ ਵਿਖੇ ਡੀ.ਪੀ. ਐੱਡ ਕਰ ਰਹੀ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ : ਅਧਿਆਪਕ ਨੇ ਪਰਿਵਾਰ ਸਮੇਤ ਨਹਿਰ 'ਚ ਸੁੱਟਿਆ ਮੋਟਰਸਾਈਕਲ, ਪਿਓ-ਪੁੱਤ ਰੁੜੇ

ਉਸ ਨੇ ਦੱਸਿਆ ਕਿ ਜਦੋਂ ਉਹ ਗੋਲਡ ਮੈਡਲ ਜਿੱਤ ਕੇ ਲੈ ਕੇ ਇਸ ਦਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਜੀਤ ਸੋਢੀ ਵੱਲੋਂ ਉਸ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਸ ਨੂੰ ਨੌਕਰੀ ਨਹੀਂ ਮਿਲੀ। ਜਿਸ ਕਾਰਨ ਉਹ ਆਪਣੀ ਪੜ੍ਹਾਈ ਦੇ ਲਈ ਖੇਤਾਂ ਵਿੱਚ ਝੋਨਾ ਲਾਉਣ ਲਈ ਮਜਬੂਰ ਹੈ। ਉਨ੍ਹਾਂ ਦੱਸਿਆ ਕਿ ਉਹ ਖੇਡ ਮੰਤਰੀ ਦੇ ਕਹਿਣ ਤੇ ਚਾਰ ਵਾਰ ਚੰਡੀਗੜ੍ਹ ਦੇ ਚੱਕਰ ਲਗਾ ਚੁੱਕੀ ਹੈ ਪਰ ਉਸ ਨੂੰ ਫ਼ਿਰ ਵੀ ਮੰਤਰੀ ਨਹੀਂ ਮਿਲੇ। ਖਿਡਾਰਣ ਦੇ ਪਿਤਾ ਨੈਬ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਮੰਦੀ ਹੋਣ ਕਾਰਨ ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਵੀ ਖਿਡਾਰੀ ਹੋਣ ਦੇ ਬਾਵਜੂਦ ਅੱਜ ਉਨ੍ਹਾਂ ਦੇ ਨਾਲ ਝੋਨਾ ਲਾਉਣ ਦੇ ਲਈ ਮਜਬੂਰ ਹੈ।

PunjabKesari

ਇਹ ਵੀ ਪੜ੍ਹੋ: ਜੈਪਾਲ ਭੁੱਲਰ ਦੀ ਮਾਂ ਨੇ ਰੋਂਦਿਆਂ ਕਿਹਾ- ਮੇਰਾ ਪੁੱਤ ਗੈਂਗਸਟਰ ਬਣਿਆ ਨਹੀਂ, ਉਸ ਨੂੰ ਬਣਾਇਆ ਗਿਆ (ਵੀਡੀਓ)

ਇਸ ਮੌਕੇ ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਹਰਦੀਪ ਕੌਰ ਨੇ ਖੇਡਾਂ ਦੇ ਵਿਚ ਜਿੱਥੇ ਆਪਣੇ ਪਿੰਡ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਨੌਕਰੀ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਵੀ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਘਰ-ਘਰ ਨੌਕਰੀ ਦੇਣ ਦੇ ਵਾਅਦੇ ਅਨੁਸਾਰ ਇਸ ਬੱਚੀ ਨੂੰ ਨੌਕਰੀ ਦਿੱਤੀ ਜਾਵੇ। ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਘਰ-ਘਰ ਨੌਕਰੀ ਦੇ ਵਾਅਦੇ ਖੋਖਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਦੇ ਚੱਲਦਿਆਂ ਖਿਡਾਰਣ ਹਰਦੀਪ ਕੌਰ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਪਰਿਵਾਰ ਦਾ ਸਾਥ ਦੇਣ ਲਈ ਖੇਤਾਂ ਵਿੱਚ ਮਜਦੂਰੀ ਕਰਨੀ ਪੈ ਰਹੀ ਹੈ। ਉਨ੍ਹਾ ਕਿਹਾ ਕਿ ਕੈਪਟਨ ਸਰਕਾਰ ਦੇ ਘਰ-ਘਰ ਨੌਕਰੀ ਦੇ ਝੂਠੇ ਵਾਅਦੇ ਹੋਰ ਕਿੰਨੇ ਲੋਕਾਂ ਨੂੰ ਮਜ਼ਦੂਰੀਆਂ ਕਰਨ ਲਈ ਮਜਬੂਰ ਕਰਨਗੇ।

ਇਹ ਵੀ ਪੜ੍ਹੋ:  ਨਾਬਾਲਗ ਬੱਚੇ ਨੇ ਭੱਜ ਕੇ ਬਚਾਈ ਜਾਨ, ਡੇਰਾ ਸੰਚਾਲਕ ਗਰਮ ਸਰੀਏ ਅਤੇ ਚਿਮਟੇ ਲਗਾ ਕਰਦਾ ਸੀ ਤਸ਼ੱਦਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Shyna

Content Editor

Related News