ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

10/24/2019 11:44:10 AM

ਅੰਮ੍ਰਿਤਸਰ(ਦੀਪਕ ਸ਼ਰਮਾ, ਜਗਦੇਵ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਲੁਧਿਆਣਾ ਲਈ ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਇਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਾਜ਼ਰੀ ਭਰੀ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸਜਾਏ ਗਏ ਧਾਰਮਕ ਦੀਵਾਨ 'ਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ, ਜਦਕਿ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਨਿਭਾਈ। ਇਸੇ ਦੌਰਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਵਿਸ਼ੇਸ਼ ਸਵਾਗਤੀ ਗੇਟ ਬਣਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਫੁੱਲ-ਪੱਤੀਆਂ ਦੀ ਵਰਖਾ ਕਰ ਕੇ ਸਤਿਕਾਰ ਭੇਟ ਕੀਤਾ। ਸੰਗਤ ਵੱਲੋਂ ਸ਼ਰਧਾ ਨਾਲ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ ਸਨ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ 'ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਵੀ ਸੰਗਤ ਨੇ ਦਰਸ਼ਨ-ਦੀਦਾਰ ਕੀਤੇ। ਇਸ ਦੌਰਾਨ ਸਥਾਨਕ ਪੁਲਸ ਵੱਲੋਂ ਵੀ ਗੁਰੂ ਸਾਹਿਬ ਨੂੰ ਸਲਾਮੀ ਦਿੱਤੀ ਗਈ।

PunjabKesari

ਇਸ ਨਗਰ ਕੀਰਤਨ 'ਚ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਦਰਬਾਰ ਸਿੰਘ ਗੁਰੂ, ਸ. ਦੀਦਾਰ ਸਿੰਘ ਭੱਟੀ, ਸ. ਕਰਨੈਲ ਸਿੰਘ ਪੰਜੋਲੀ, ਸ. ਅਵਤਾਰ ਸਿੰਘ ਰਿਆ, ਸ. ਰਣਧੀਰ ਸਿੰਘ ਚੀਮਾ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਗਦੀਪ ਸਿੰਘ ਚੀਮਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ. ਸਵਰਨ ਸਿੰਘ ਚਨਾਰਥਲ, ਸ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਮਨਜੀਤ ਸਿੰਘ ਕਾਦੀਆਂ, ਸ. ਨਵਨੀਤ ਸਿੰਘ ਐਸ.ਪੀ., ਬੀਬੀ ਬਲਜਿੰਦਰ ਕੌਰ, ਸ. ਜੋਗਾ ਸਿੰਘ ਮੈਨੇਜਰ, ਸ. ਬਲਵਿੰਦਰ ਸਿੰਘ, ਸ. ਅਮਰਜੀਤ ਸਿੰਘ ਆਦਿ ਮੌਜੂਦ ਸਨ।

PunjabKesari


cherry

Content Editor

Related News