ਅੰਤਰਰਾਸ਼ਟਰੀ ਨਗਰ ਕੀਰਤਨ ਪੁੱਜਿਆ ''ਲੁਧਿਆਣਾ'', ਹੋਇਆ ਭਰਵਾਂ ਸੁਆਗਤ

Saturday, Oct 26, 2019 - 09:01 AM (IST)

ਅੰਤਰਰਾਸ਼ਟਰੀ ਨਗਰ ਕੀਰਤਨ ਪੁੱਜਿਆ ''ਲੁਧਿਆਣਾ'', ਹੋਇਆ ਭਰਵਾਂ ਸੁਆਗਤ

ਲੁਧਿਆਣਾ (ਨਰਿੰਦਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਪਾਕਿਸਤਾਨ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਬੀਤੀ ਰਾਤ ਲੁਧਿਆਣਾ ਪੁੱਜਾ।

PunjabKesari

ਇੱਥੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸੰਗਤਾਂ ਵਲੋਂ ਪੂਰੇ ਜੋਸ਼ ਨਾਲ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ ਦਰਸ਼ਨ ਕਰਨ ਪੁੱਜੀਆਂ। ਥਾਂ-ਥਾਂ ਲੰਗਰਾਂ ਅਤੇ ਜਲ ਦੀ ਸੇਵਾ ਕੀਤੀ ਗਈ।

PunjabKesari

ਸਤਲੁਜ ਕਿਨਾਰੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਤਲੁਜ ਦਰਿਆ ਕਿਨਾਰੇ ਸ਼ਾਨਦਾਰ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ ਕੀਤਾ ਗਿਆ, ਜਿਸ ਨੂੰ 3500 ਤੋਂ ਵੱਧ ਸੰਗਤਾਂ ਨੇ ਦੇਖਿਆ, ਜਿਸ ਦਾ ਉਦਘਾਟਨ ਰਵਨੀਤ ਬਿੱਟੂ ਨੇ ਕੀਤਾ। ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਤੋਂ ਇਲਾਵਾ ਰੋਪੜ, ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ 'ਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ 'ਚ ਵੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। 26 ਅਕਤੂਬਰ ਨੂੰ ਵੀ 2 ਸ਼ੋਅ ਸ਼ਾਮ 7 ਵਜੇ ਅਤੇ ਇਸ ਤੋਂ ਬਾਅਦ ਦੂਜਾ ਸ਼ੋਅ 8.30 ਵਜੇ ਹੋਵੇਗਾ।


author

Babita

Content Editor

Related News