ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ ''ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ

Thursday, Sep 02, 2021 - 03:49 PM (IST)

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ ''ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ

ਚੰਡੀਗੜ੍ਹ : ਬਹੁਤ ਸਾਰੇ ਪੰਜਾਬੀ, ਸਿੱਖਿਆ ਜਾਂ ਕੁੱਝ ਹੋਰ ਮਹੱਤਵਪੂਰਣ ਕਾਰਨਾਂ ਕਰਕੇ ਵਿਦੇਸ਼ ਯਾਤਰਾ ਕਰਦੇ ਰਹਿੰਦੇ ਹਨ ਅਤੇ ਮਹਾਮਾਰੀ ਦੇ ਇਸ ਦੌਰ ਵਿੱਚ ਅੰਤਰਰਾਸ਼ਟਰੀ ਯਾਤਰਾ ਸਿਰਫ਼ ਕੋਵਿਡ ਸਬੰਧੀ ਪੂਰਵ ਸ਼ਰਤਾਂ ਜਿਵੇਂ ਕਿ ਕੋਵਿਡ ਦੀ ਨੈਗਟਿਵ ਟੈਸਟ ਰਿਪੋਰਟ ਜਾਂ ਟੀਕਾਕਰਣ ਸਰਟੀਫਿਕੇਟ ਨਾਲ ਸੰਭਵ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਕਲੇਸ਼ ਬਾਰੇ ਵੱਡੀ ਗੱਲ ਕਹਿ ਗਏ 'ਹਰੀਸ਼ ਰਾਵਤ', ਕੈਬਨਿਟ ਫੇਰਬਦਲ ਬਾਰੇ ਵੀ ਕੀਤਾ ਜ਼ਿਕਰ

ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਉਨ੍ਹਾਂ ਅੰਤਰਰਾਸ਼ਟਰੀ ਮੁਸਾਫ਼ਰਾਂ ਦੇ ਲਾਭ ਲਈ ਕੋਵਿਡ ਟੀਕਾਕਰਣ ਦੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ, ਜਿਨ੍ਹਾਂ ਲਈ ਵਿਦੇਸ਼ ਯਾਤਰਾ ਕਰਨਾ ਬੇਹੱਦ ਜ਼ਰੂਰੀ ਹੈ। ਅਜਿਹੇ ਮੁਸਾਫ਼ਰਾਂ ਨੂੰ ਦਿੱਤੀ ਗਈ ਢਿੱਲ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਸਾਰੇ ਲੋਕਾਂ, ਜੋ ਕਿਸੇ ਵੀ ਸਿਹਤ ਸਮੱਸਿਆ ਲਈ ਇਲਾਜ ਸੇਵਾਵਾਂ ਪ੍ਰਾਪਤ ਕਰਨ, ਵਿਦੇਸ਼ੀ ਨਾਗਰਿਕ ਜਿਨ੍ਹਾਂ ਨੂੰ ਆਪਣੇ ਦੇਸ਼ ਪਰਤਣਾ ਪੈਂਦਾ ਹੈ ਅਤੇ ਅਜਿਹੇ ਲੋਕਾਂ ਜਿਨ੍ਹਾਂ ਲਈ ਵਿਦੇਸ਼ ਯਾਤਰਾ ਟਾਲਣਯੋਗ ਨਹੀਂ ਹੈ, ਨੂੰ ਕੋਵੀਸ਼ੀਲਡ ਦੀ ਪਹਿਲੀ ਖ਼ੁਰਾਕ ਦੇ 84 ਦਿਨਾਂ ਦੇ ਲਾਜ਼ਮੀ ਅੰਤਰਾਲ ਤੋਂ ਪਹਿਲਾਂ ਦੂਜੀ ਖ਼ੁਰਾਕ ਮੁਹੱਈਆ ਕਰਵਾਉਣ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਵੱਡੀ ਖ਼ਬਰ, ਕੈਪਟਨ ਦੇ ਮੀਡੀਆ ਸਲਾਹਕਾਰ ਨੇ ਕੀਤਾ ਟਵੀਟ

ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਸਬੰਧਿਤ ਵਿਅਕਤੀਆਂ ਨੂੰ ਯਾਤਰਾ ਸਬੰਧੀ ਦਸਤਾਵੇਜ਼ਾਂ ਦੀ ਇੱਕ ਕਾਪੀ ਜਿਵੇਂ ਵੀਜ਼ਾ/ਪੁਸ਼ਟੀ ਕੀਤੀ ਟਿਕਟ ਦੇ ਨਾਲ ਅਜਿਹੇ ਹੋਰ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਜਾ ਸਕਦਾ ਹੈ, ਜੋ ਯਾਤਰਾ ਦੀ ਲੋੜ ਨੂੰ ਜਾਇਜ਼ ਠਹਿਰਾ ਸਕਦੇ ਹੋਣ।   
ਇਹ ਵੀ ਪੜ੍ਹੋ : ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News