ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ

11/02/2023 5:36:53 PM

ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਦੁਨੀਆ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। 

ਇਹ ਵੀ ਪੜ੍ਹੋ : ਭਾਜਪਾ ਆਗੂ ਵੱਲੋਂ ਗੁਰਦੁਆਰਿਆਂ ਨੂੰ ਉਖਾੜਨ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਉਨ੍ਹਾਂ ਦੱਸਿਆ ਕਿ ਦੱਖਣੀ ਏਸ਼ੀਆਈ ਇਲਾਕੇ 'ਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖੇਤਰ ਹੈ, ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆ ਭਰ ਵਿੱਚ ਸਰਾਹਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ, ਬੁੱਧ ਮੱਤ ਅਤੇ ਸੂਫ਼ੀਵਾਦ ਦੀ ਸ਼ੁਰੂਆਤ ਇਸ ਖੇਤਰ 'ਚ ਹੋਈ ਅਤੇ ਬਾਅਦ ਵਿੱਚ ਇਨ੍ਹਾਂ ਦਾ ਪਸਾਰਾ ਪੂਰੀ ਦੁਨੀਆਂ ਵਿੱਚ ਫੈਲ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ। ਹੁਣ ਉਨ੍ਹਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ

ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ 2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਆਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਭਾਰਤ, ਅਮਰੀਕਾ, ਆਸਟ੍ਰੇਲੀਆ, ਯੂਰਪ ਅਤੇ ਹੋਰ ਥਾਵਾਂ 'ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 6 ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ। ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਕੀਤੀ ਜਾ ਸਕਦੀ ਹੈ। ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal