ਸੁਨਹਿਰੀ ਭਵਿੱਖ ਲਈ ਪੰਜਾਬ ਆਏ 2 ਨੌਜਵਾਨਾਂ ਨਾਲ ਵਾਪਰੀ ਅਣਹੋਣੀ
Monday, Dec 23, 2024 - 12:19 PM (IST)
ਫ਼ਤਹਿਗੜ੍ਹ ਸਾਹਿਬ (ਵਿਪਨ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਮੰਡੀ ਗੋਬਿੰਦਗੜ੍ਹ 'ਚ ਪੈਂਦੇ ਓਕ-ਟ੍ਰੀ ਰੈਸਟੋਰੈਂਟ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ। ਇਹ ਹਾਦਸੇ ਵਿਚ ਦੋ ਵਿਦੇਸ਼ੀ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਇਆ ਹੈ। ਇਸ ਵਿਚ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ ਅਤੇ ਹਾਦਸੇ ਵਿਚ ਜ਼ਿੰਬਾਬਵੇ ਤੋਂ ਦੇਸ਼ ਭਗਤ ਯੂਨੀਵਰਸਿਟੀ ਵਿਚ ਪੜਨ ਆੲੋ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਹ ਹਾਦਸਾ ਗੋਬਿੰਦਗੜ੍ਹ ਦੇ ਅਮਲੋਹ ਰੋਡ 'ਤੇ ਵਾਪਰਿਆ। ਰਾਹਗੀਰਾਂ ਦੇ ਦੱਸਣ ਮੁਤਾਬਕ ਕਾਰ ਅਮਲੋਹ ਤੋਂ ਗੋਬਿੰਦਗੜ੍ਹ ਸਾਈਡ ਨੂੰ ਜਾ ਰਹੀ ਸੀ ਤੇ ਮੋਟਰਸਾਈਕਲ 'ਤੇ 2 ਵਿਅਕਤੀ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਅਮਲੋਹ ਸਾਈਡ ਨੂੰ ਆ ਰਹੇ ਸਨ ਤਾਂ ਇਹ ਮੋਟਰਸਾਈਕਲ ਸਵਾਰ ਵਿਅਕਤੀ ਆਪਣੇ ਅੱਗੇ ਜਾ ਰਹੀ ਟਰਾਲੀ ਨੂੰ ਓਵਰਟੇਕ ਕਰਨ ਲੱਗੇ ਅਤੇ ਸਾਹਮਣੇ ਤੋਂ ਆ ਰਹੀ ਕਾਰ ਵਿਚ ਟਕਰਾ ਗਏ। ਇਹ ਟੱਕਰ ਐਨੀ ਭਿਆਨਕ ਸੀ ਕਿ ਮੋਟਰਸਾਈਕਲ 'ਤੇ ਸਵਾਰ ਦੋਹਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਵਿਚੋਂ ਇਕ ਦੇਸ਼ ਭਗਤ ਯੂਨੀਵਰਸਿਟੀ ਵਿਚ BALLB III Sem ਅਤੇ ਦੂਜਾ Physiotherapy III Sem ਦਾ ਵਿਦਿਆਰਥੀ ਸੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਅਮਲੋਹ ਵਿਖੇ ਰਖਵਾ ਦਿੱਤੀਆਂ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8