ਪੰਜਾਬ 'ਚ ਹੋਵੇਗਾ ਇੰਟਰਨੈਸ਼ਨਲ ਟੂਰਨਾਮੈਂਟ, CM ਮਾਨ ਨੇ ਖ਼ੁਦ ਦਿੱਤੀ ਜਾਣਕਾਰੀ

Thursday, Mar 27, 2025 - 03:44 PM (IST)

ਪੰਜਾਬ 'ਚ ਹੋਵੇਗਾ ਇੰਟਰਨੈਸ਼ਨਲ ਟੂਰਨਾਮੈਂਟ, CM ਮਾਨ ਨੇ ਖ਼ੁਦ ਦਿੱਤੀ ਜਾਣਕਾਰੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਛੇਤੀ ਹੀ ਹਾਕੀ ਦਾ ਇੰਟਰਨੈਸ਼ਨਲ ਟੂਰਨਾਮੈਂਟ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਅਕਸਰ ਹੀ ਪੰਜਾਬ ਵਿਚ ਇੰਟਰਨੈਸ਼ਨਲ ਖੇਡਾਂ ਦੇ ਮੁਕਾਬਲੇ ਕਰਵਾਉਣ ਦੀ ਮੰਗ ਕਰਦੇ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀ ਹੋਈ ਬੱਲੇ-ਬੱਲੇ! ਇਨ੍ਹਾਂ ਦੇ ਖ਼ਾਤਿਆਂ 'ਚ ਆਉਣਗੇ ਲੱਖਾਂ ਰੁਪਏ

ਚੰਡੀਗੜ੍ਹ ਵਿਖੇ ਖਿਡਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਭਾਰਤੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਦਿਲੀਪ ਟਿਰਕੀ ਨਾਲ ਗੱਲਬਾਤ ਕੀਤੀ ਸੀ ਤੇ ਉਨ੍ਹਾਂ ਤੋਂ ਪੰਜਾਬ ਵਿਚ ਕੋਈ ਇੰਟਰਨੈਸ਼ਨਲ ਟੂਰਨਾਮੈਂਟ ਕਰਵਾਉਣ ਦੀ ਮੰਗ ਕੀਤੀ ਸੀ, ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸਟੇਡੀਅਮਾਂ ਵਿਚ ਲਿਜਾ ਕੇ ਖੇਡਾਂ ਨਾਲ ਜੋੜ ਸਕੀਏ। ਉਨ੍ਹਾਂ ਦੱਸਿਆ ਕਿ ਦਿਲੀਪ ਟਿਰਕੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਕਿ ਇਸੇ ਸਾਲ ਮਈ ਦੇ ਨੇੜੇ ਹਾਕੀ ਦਾ ਅੰਡਰ-21 ਦਾ ਇਕ 4 ਨੇਸ਼ਨ ਟੂਰਨਾਮੈਂਟ ਪੰਜਾਬ ਵਿਚ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਵਿਚ ਜਰਮਨੀ, ਆਸਟ੍ਰੇਲੀਆ, ਸਪੇਨ ਅਤੇ ਇੰਡੀਆ ਦੀਆਂ ਟੀਮਾਂ ਭਾਗ ਲੈਣਗੀਆਂ। 

ਇਹ ਖ਼ਬਰ ਵੀ ਪੜ੍ਹੋ - ਸਿਰਫ਼ 50 ਰੁਪਏ ਖ਼ਰਚ ਕੇ ਪੰਜਾਬੀਆਂ ਨੂੰ ਮਿਲਣਗੀਆਂ ਕਈ ਸਹੂਲਤਾਂ, ਪੰਜਾਬ ਵਿਧਾਨ ਸਭਾ ਤੋਂ ਹੋਇਆ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤਕ ਅਸੀਂ ਆਪਣੀਆਂ ਗਰਾਊਂਡਾਂ ਨੂੰ ਅੱਪਡੇਟ ਕਰਾਂਗੇ, ਕਿਉਂਕਿ ਜਦੋਂ ਤਕ ਇੰਟਰਨੈਸ਼ਨਲ ਮੁਕਾਬਲੇ ਨਾ ਹੋਣ, ਗਰਾਊਂਡ ਉਸ ਲੈਵਲ ਤਕ ਅਪਗ੍ਰੇਡ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਸ਼ੁਰੂ ਤੋਂ ਹੀ ਖੇਡਾਂ ਵਿਚ ਅੱਗੇ ਰਹੇ ਹਨ। ਅੱਜ ਵੀ ਸਾਡੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਝੰਡੇ ਗੱਡ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਤੇ ਹਰਮਨਪ੍ਰੀਤ ਕੌਰ ਦੀ ਵੀ ਮਿਸਾਲ ਦਿੱਤੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News