ਕੌਮਾਂਤਰੀ ਮਹਿਲਾ ਦਿਵਸ ''ਤੇ ਗਰਜਣ ਲਈ ਗੁੱਜਰਵਾਲ ਤੋਂ ਬੀਬੀਆਂ ਦਾ ਵੱਡਾ ਜਥਾ ਦਿੱਲੀ ਰਵਾਨਾ

Sunday, Mar 07, 2021 - 04:17 PM (IST)

ਕੌਮਾਂਤਰੀ ਮਹਿਲਾ ਦਿਵਸ ''ਤੇ ਗਰਜਣ ਲਈ ਗੁੱਜਰਵਾਲ ਤੋਂ ਬੀਬੀਆਂ ਦਾ ਵੱਡਾ ਜਥਾ ਦਿੱਲੀ ਰਵਾਨਾ

ਜੋਧਾਂ (ਸਰੋਏ) - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਗੁੱਜਰਵਾਲ ਇਕਾਈ ਤੋਂ ਗੁਰਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਦੀ ਅਗਵਾਈ ਹੇਠ ਦਿੱਲੀ ਵਿਖੇ ਮਨਾਏ ਜਾ ਰਹੇ ਕੌਮਾਂਤਰੀ ਮਹਿਲਾ ਦਿਵਸ ਸਮਾਗਮ 'ਚ ਸ਼ਿਰਕਤ ਕਰਨ ਲਈ ਬਹੁ-ਗਿਣਤੀ ਬੀਬੀਆਂ ਦਾ ਜਥਾ ਬੱਸ ਰਾਹੀਂ ਰਵਾਨਾ ਹੋਇਆ। ਇਸ ਮੌਕੇ ਗੱਲ ਕਰਦਿਆਂ ਪ੍ਰਧਾਨ ਗੁਰਿੰਦਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਹੈਕੜ ਛੱਡ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਵਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ ਅੱਗੇ ਮੋਦੀ ਸਰਕਾਰ ਨੂੰ ਗੋਡੇ ਟੇਕਣੇ ਹੀ ਪੈਣਗੇ।ਰਵਾਨਗੀ ਸਮੇਂ ਮੋਦੀ ਸਰਕਾਰ ਮੁਰਦਾਬਾਦ, ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ, ਰਣਜੀਤ ਸਿੰਘ ਕਾਕਾ, ਕੁਲਦੀਪ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਮਿੰਦਰ ਸਿੰਘ, ਅਮਰਜੀਤ ਸਿੰਘ, ਰਛਪਾਲ ਸਿੰਘ, ਬਲਦੀਪ ਸਿੰਘ, ਗੁਰਜੀਤ ਸਿੰਘ, ਕੁਲਵੰਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਹਰਪ੍ਰਕਾਸ਼ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਭੋਲੀ, ਦਲਜੀਤ ਕੌਰ, ਸਤਵੰਤ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ ਕਿਲਾ ਰਾਏਪੁਰ ਆਦਿ ਹਾਜ਼ਰ ਸਨ।


author

Gurminder Singh

Content Editor

Related News