ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਇੰਟਰਨੈੱਟ ਸੇਵਾ 'ਤੇ ਪਾਬੰਦੀ ਦੀ ਮਿਆਦ 'ਚ ਕੀਤਾ ਵਾਧਾ

02/13/2024 10:18:34 PM

ਨੈਸ਼ਨਲ ਡੈਸਕ- ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਦਿੱਲੀ ਕੂਚ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾਉਣ ਦੀ ਮਿਆਦ ਵਧਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ 7 ਜ਼ਿਲ੍ਹਿਆਂ 'ਚ ਪਹਿਲਾਂ 13 ਫਰਵਰੀ ਤੱਕ ਇੰਟਰਨੈੱਟ 'ਤੇ ਰੋਕ ਲਗਾਈ ਗਈ ਸੀ, ਜੋ ਕਿ ਹੁਣ 15 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਇਹ ਜ਼ਿਲ੍ਹੇ ਹਨ- ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਤੇ ਡੱਬਵਾਲੀ।

ਦੱਸ ਦੇਈਏ ਕਿ ਕਿਸਾਨਾਂ ਦੇ ਦਿੱਲੀ ਕੂਚ ਨੂੰ ਧਿਆਨ 'ਚ ਰੱਖਦਿਆਂ ਹਰਿਆਣਾ ਸਰਕਾਰ ਨੇ ਅਫਵਾਹਾਂ ਨੂੰ ਰੋਕਣ ਅਤੇ ਸਰਹੱਦੀ ਇਲਾਕੇ 'ਚ ਭੜਕਾਊ ਸੰਦੇਸ਼ਾਂ ਨੂੰ ਫੈਲਣ ਤੋਂ ਰੋਕਣ ਲਈ 13 ਫਰਵਰੀ ਤੱਕ ਇੰਟਰਨੈੱਟ ਸੇਵਾ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਨੂੰ ਕਿ ਹੁਣ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ 15 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Harpreet SIngh

This news is Content Editor Harpreet SIngh