ਵੱਡੀ ਖ਼ਬਰ : ਪਟਿਆਲਾ 'ਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

04/30/2022 9:36:36 AM

ਪਟਿਆਲਾ (ਵੈੱਬ ਡੈਸਕ, ਪਰਮੀਤ, ਬਲਜਿੰਦਰ) : ਪਟਿਆਲਾ 'ਚ ਹੋਈ ਹਿੰਸਕ ਝੜਪ ਤੋਂ ਬਾਅਦ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਅੰਦਰ ਸ਼ਨੀਵਾਰ ਸਵੇਰੇ 9.30 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਕਾਰਵਾਈ ਸੁਰੱਖਿਆ ਦੇ ਲਿਹਾਜ਼ ਨਾਲ ਕੀਤੀ ਗਈ ਹੈ। ਇਸ ਸਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਅੱਜ ਰਾਤ 8 ਵਜੇ ਤੱਕ ਲੱਗੇਗਾ ਲੰਬਾ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤੇ ਹੁਕਮ (ਵੀਡੀਓ)

ਦੱਸਣਯੋਗ ਹੈ ਕਿ ਬੀਤੇ ਦਿਨ ਜ਼ਿਲ੍ਹੇ 'ਚ ਹੋਈ ਹਿੰਸਕ ਝੜਪ ਤੋਂ ਬਾਅਦ ਪੁਲਸ ਵੱਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪੁਰਾਣੇ ਖੂਹ 'ਚੋਂ ਮਿਲੇ ਮਨੁੱਖੀ ਪਿੰਜਰਾਂ 'ਤੇ ਹੋਏ ਅਧਿਐਨ ਦੌਰਾਨ ਸਾਹਮਣੇ ਆਈ ਇਹ ਵੱਡੀ ਗੱਲ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News