ਵੱਡੀ ਖ਼ਬਰ : ਕਿਸਾਨ ਅੰਦੋਲਨ ਦੇ ਚੱਲਦੇ ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ
Sunday, Feb 18, 2024 - 06:38 PM (IST)
ਪਟਿਆਲਾ : ਕਿਸਾਨੀ ਅੰਦੋਲਨ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈੱਟ ਸੇਵਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਬੰਦ ਕੀਤੀ ਗਈ ਹੈ। ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ 17 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਸੀ, ਹੁਣ ਇਹ ਰੋਕ ਹੋਰ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਚੰਗੀ ਖ਼ਬਰ, ਜਲਦ ਮਿਲ ਸਕਦੀ ਹੈ ਇਹ ਵੱਡੀ ਖ਼ੁਸ਼ਖਬਰੀ
ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਹੁਕਮਾਂ ਵਿਚ ਪਟਿਆਲਾ ਦਾ ਸ਼ੰਭੂ, ਜੁਲਕਾ, ਪਾਸੀਆਂ, ਪਾਤੜਾਂ, ਘਨੌਰ, ਦੇਵੀਗੜ੍ਹ, ਮੋਹਾਲੀ ਦਾ ਲਾਲੜੂ, ਬਠਿੰਡਾ ਦਾ ਸੰਗਤ, ਮਾਨਸਾ ਦਾ ਸਰਧੂਲਗੜ੍ਹ, ਬੋਹਾ, ਫਤਿਹਗੜ੍ਹ ਸਾਹਿਬ, ਸੰਗਰੂਰ ਦਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਂਜਲੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਿਲਿਆਂਵਾਲੀ ਇਲਾਕੇ ਵਿਚ ਇੰਟਰਨੈੱਟ ਸੇਵਾਵਾਂ ਪ੍ਰਭਾਵਤ ਹੋਣਗੀਆਂ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ, ਇਨੋਵਾ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8