ਪੰਜਾਬ ਦੇ ਇਸ ਜ਼ਿਲ੍ਹੇ 'ਚ ਇੰਟਰਨੈੱਟ ਬੰਦ!
Friday, May 09, 2025 - 09:24 AM (IST)

ਫ਼ਰੀਦਕੋਟ (ਪਰਦੀਪ/ਜਗਤਾਰ): ਭਾਰਤ-ਪਾਕਿ ਤਣਾਅ ਵਿਚਾਲੇ ਫਰੀਦਕੋਟ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਰਾਤ 10 ਵਜੇ ਦੇ ਕਰੀਬ ਜ਼ਿਲ੍ਹੇ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹਾਲਾਂਕਿ ਇਸ ਤੋਂ ਘਬਰਾਉਣ ਦੀ ਬਿਲਕੁੱਲ ਲੋੜ ਨਹੀਂ ਹੈ, ਫ਼ਰੀਦਕੋਟ ਵਿਚ ਸਭ ਕੁਝ ਠੀਕ ਠਾਕ ਹੈ। ਸੂਚਨਾ ਹੈ ਕਿ ਅੱਜ ਦੁਪਹਿਰ ਤਕ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਜਾਵੇਗੀ। ਫ਼ਿਲਹਾਲ ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤਕ ਬੰਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਹੋਇਆ Blackout! ਸਵੇਰੇ-ਸਵੇਰੇ ਜੰਮੂ 'ਚ ਹੋਏ ਧਮਾਕੇ, ਭਾਰਤੀ ਫ਼ੌਜ ਨੇ ਫ਼ਿਰ ਟਾਲ਼ਿਆ ਖ਼ਤਰਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8