ਪੰਜਾਬ ''ਚ ਅੱਜ ਚੱਲ ਜਾਵੇਗਾ ਇੰਟਰਨੈੱਟ, ਕਿਸਾਨਾਂ ਦੇ ਟਵਿੱਟਰ ਤੇ ਫੇਸਬੁੱਕ ਪੇਜ ਵੀ ਮੁੜ ਹੋਣਗੇ ਚਾਲੂ

Friday, Feb 16, 2024 - 05:25 AM (IST)

ਪੰਜਾਬ ''ਚ ਅੱਜ ਚੱਲ ਜਾਵੇਗਾ ਇੰਟਰਨੈੱਟ, ਕਿਸਾਨਾਂ ਦੇ ਟਵਿੱਟਰ ਤੇ ਫੇਸਬੁੱਕ ਪੇਜ ਵੀ ਮੁੜ ਹੋਣਗੇ ਚਾਲੂ

ਚੰਡੀਗੜ੍ਹ: ਕਿਸਾਨਾਂ ਵੱਲੋਂ MSP 'ਤੇ ਕਾਨੂੰਨੀ ਗਰੰਟੀ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੇ ਕਿਸਾਨ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ 'ਤੇ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਿਸਾਨ ਉੱਥੋਂ ਅੱਗੇ ਜਾਣ ਲਈ ਜੱਦੋ-ਜਹਿਦ ਕਰ ਰਹੇ ਹਨ। ਇਸ ਦੌਰਾਨ ਜਿੱਥੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਬੰਦ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਵੀਰਵਾਰ ਰਾਤ ਨੂੰ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬਹਾਲ ਕਰਨ 'ਤੇ ਸਹਿਮਤੀ ਬਣ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਮੀਟਿੰਗ ਦੌਰਾਨ CM ਮਾਨ ਦਾ ਕਿਸਾਨਾਂ ਦੇ ਹੱਕ 'ਚ ਡਟਵਾਂ ਸਟੈਂਡ, "ਸਾਡੀ ਹੱਦਬੰਦੀ 'ਚ ਸ਼ੈਲਿੰਗ ਨਾ ਕਰੇ ਹਰਿਆਣਾ"

ਵੀਰਵਾਰ ਨੂੰ ਹੋਈ ਮੀਟਿੰਗ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ 17 ਕਿਸਾਨ ਆਗੂ ਮੌਜੂਦ ਸਨ। ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਕਿਸਾਨਾਂ ਨਾਲ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੀਟਿੰਗ ਵਿਚ ਮੌਜੂਦ ਰਹੇ।

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ, "ਬਣ ਸਕਦੀ ਹੈ ਗੱਲ" (ਵੀਡੀਓ)

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਿੱਠੀ ਕੱਢ ਕੇ ਪੰਜਾਬ ਦੇ ਸੰਗਰੂਰ, ਪਟਿਆਲਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿਚ ਇੰਟਰਨੈੱਟ ਬੰਦ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਤੇ ਅੱਜਕਲ੍ਹ ਪੜ੍ਹਾਈ ਆਨਲਾਈਨ ਹੁੰਦੀ ਹੈ। ਕਿਸਾਨ ਆਗੂਆਂ ਨੇ ਵੀ ਮੀਟਿੰਗ ਵਿਚ ਇੰਟਰਨੈੱਟ ਬੰਦ ਕੀਤੇ ਜਾਣ ਦਾ ਮੁੱਦਾ ਚੁੱਕਿਆ। ਕਿਸਾਨ ਆਗੂਆਂ ਨੂੰ ਭਰੋਸਾ ਦੁਆਇਆ ਗਿਆ ਕਿ ਸ਼ੁੱਕਰਵਾਰ ਨੂੰ ਇੰਟਰਨੈੱਟ ਚਲਵਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂਆਂ ਦੇ ਟਵਿੱਟਰ ਅਕਾਊਂਟ ਤੇ ਫੇਸਬੁੱਕ ਪੇਜ ਜਿਹੜੇ ਬੰਦ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਮੁੜ ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News