ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ
Monday, Feb 03, 2025 - 09:02 PM (IST)
ਅੰਮ੍ਰਿਤਸਰ (ਸੰਜੀਵ) - ਕਮਿਸ਼ਨਰੇਟ ਪੁਲਸ ਨੇ ਇਕ ਅੰਤਰਰਾਜੀ ਹਥਿਆਰ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਪੁਲਸ ਨੇ ਗਿਰੋਹ ਦੇ ਮੁਖੀ ਪੀਯੂਸ਼ ਨੂੰ ਉਸ ਦੇ ਸਾਥੀ ਕਮਲ ਸਿੰਘ ਕਾਲੂ ਅਤੇ ਸਵਯਮ ਉਰਫ ਭੋਲੂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 32 ਬੋਰ ਅਤੇ ਇਕ 30 ਬੋਰ ਦੇ ਪਿਸਤੌਲਾਂ ਦੇ ਨਾਲ-ਨਾਲ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲੈ ਲਿਆ ਹੈ।
ਉਕਤ ਜਾਣਕਾਰੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਗਿਰੋਹ ਦੂਜੇ ਰਾਜਾਂ ਤੋਂ ਹਥਿਆਰਾਂ ਦੀ ਸਮੱਗਲਿੰਗ ਕਰ ਕੇ ਉਨ੍ਹਾਂ ਨੂੰ ਪੰਜਾਬ ਵਿਚ ਵੇਚਦਾ ਸੀ, ਜਿਸ ਤੋਂ ਬਾਅਦ ਇਕ ਜਾਲ ਵਿਛਾਇਆ ਗਿਆ ਅਤੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।