ਅੰਤਰਰਾਜੀ ਗਿਰੋਹ ਦਾ ''ਕੈਪਟਨ'' ਚੜ੍ਹਿਆ ਜਲੰਧਰ ਪੁਲਸ ਦੇ ਅੜਿੱਕੇ, ਹੋਏ ਵੱਡੇ ਖ਼ੁਲਾਸੇ

Monday, Aug 26, 2024 - 01:47 PM (IST)

ਜਲੰਧਰ (ਸੋਨੂੰ): ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇਕ ਇਤਲਾਹ 'ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਜਦੋਂ ਉਨ੍ਹਾਂ ਨੇ ਇਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ.10-ਸੀ.ਐਚ.-4277) ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਨੂੰ ਅਫੀਮ ਲਿਆ ਕੇ ਵੇਚਦਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿੱਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ। 

ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀਆਂ ਵੱਲੋਂ ਅਖ਼ਤਿਆਰੀ ਕੋਟਾ ਵਧਾਉਣ ਦੀ ਮੰਗ, CM ਮਾਨ ਨੇ ਆਪਣੇ ਕੋਟੇ 'ਚੋਂ ਦਿੱਤੇ ਫੰਡ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀਪੀ ਜਲੰਧਰ ਵਿਖੇ ਐੱਫ.ਆਈ.ਆਰ. 116 ਮਿਤੀ 25-07-2024 ਅਧੀਨ 18-61-85 ਐੱਨ.ਡੀ.ਪੀ.ਐੱਸ. ਐਕਟ ਦਰਜ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਪੁਲਸ ਨੇ ਤਫ਼ਤੀਸ਼ ਦੌਰਾਨ ਇਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਟਰੇਸ ਕਰ ਲਿਆ, ਜੋ ਕਿ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਾਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੱਤ ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਹੁੰਡਈ ਆਈ-20 (ਰਜਿਸਟ੍ਰੇਸ਼ਨ ਨੰਬਰ HR51-BD-7860) ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ BSF ਦੀ ਵਾਧੂ ਬਟਾਲੀਅਨ ਹੋਵੇਗੀ ਤਾਇਨਾਤ! ਫੋਰਸ ਨੇ ਕੇਂਦਰ ਅੱਗੇ ਕੀਤੀ ਅਪੀਲ

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕਮਿਸ਼ਨਰੇਟ ਪੁਲਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਸਵਪਨ ਸ਼ਰਮਾ ਨੇ ਕਿਹਾ ਕਿ ਉਹ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਹਨ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News