250 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ
Sunday, Dec 24, 2017 - 05:00 PM (IST)

ਜਲਾਲਾਬਾਦ (ਬੰਟੀ/ਦੀਪਕ) - ਐੱਸ. ਐੱਸ. ਪੀ. ਡਾ. ਕੇਤਨ ਬਲੀਰਾਮ ਪਾਟਿਲ ਤੇ ਡੀ. ਐਸ. ਪੀ. ਅਮਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾ ਦੇ ਚੱਲਦਿਆਂ ਸ਼ਰਾਰਤੀ ਅਨਸਰਾਂ 'ਤੇ ਠੱਲ ਪਾਉਣ ਦੀ ਮੁਹਿਮ ਦੇ ਤਹਿਤ ਥਾਣਾ ਸਦਰ ਦੀ ਪੁਲਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਲਾਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਣ ਪਿੰਡ ਪ੍ਰਭਾਤ ਸਿੰਘ ਵਾਲਾ ਦੇ ਸਤਸੰਗ ਘਰ ਕੋਲ ਜਾ ਰਹੇ ਸਨ ਕਿ ਸਾਹਮਣੇ ਤੋਂ ਇਕ ਵਿਅਕਤੀ ਪਿੰਡ ਆਲਮ ਕੇ ਵੱਲ ਤੋਂ ਆ ਰਿਹਾ ਸੀ, ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ, ਸ਼ੱਕ ਹੋਣ 'ਤੇ ਜਦ ਉਸ ਦੀ ਤਾਲਾਸ਼ੀ ਲਈ ਤਾਂ ਉਸ ਕੋਲੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਦੋਸ਼ੀ ਦੀ ਪਛਾਣ ਪ੍ਰਮਜੀਤ ਸਿੰਘ ਊਰਫ ਪੱਮਾ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਵਜੋ ਹੋਈ। ਜਿਸ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਏ. ਐÎÎੱਸ. ਆਈ ਲਾਲਜੀਤ ਸਿੰਘ ਤੋਂ ਇਲਾਵਾ ਹੈੱਡ ਕਾਂਸਟੇਬਲ ਲੱਖਾ ਸਿੰਘ, ਕਾਂਸਟੇਬਲ ਗੁਰਚਰਨ ਸਿੰਘ, ਹਰਕ੍ਰਿਸ਼ਨ ਲਾਲ, ਕਰਨੈਲ ਸਿੰਘ ਆਦਿ ਹਾਜ਼ਰ ਸਨ।