ਮਾਂ-ਪੁੱਤ ''ਤੇ ਦਾਤਰਾਂ ਨਾਲ ਹਮਲਾ
Monday, Oct 23, 2017 - 07:34 AM (IST)

ਬਟਾਲਾ, ਅਲੀਵਾਲ (ਸੈਂਡੀ/ਸ਼ਰਮਾ)- ਅੱਜ ਕਸਬਾ ਅਲੀਵਾਲ ਵਿਖੇ ਕੁਝ ਵਿਅਕਤੀਆਂ ਵੱਲੋਂ ਮਾਂ-ਪੁੱਤਰ 'ਤੇ ਦਾਤਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਮਿੰਟੂ ਪੁੱਤਰ ਬਾਬੂ ਰਾਮ ਨੇ ਕਥਿਤ ਤੌਰ 'ਤੇ ਦੱਸਿਆ ਕਿ ਮੇਰੇ ਛੋਟੇ ਭਰਾ ਨੇ 2 ਸਾਲ ਪਹਿਲਾਂ ਪਿੰਡ ਦੀ ਹੀ ਇਕ ਲੜਕੀ ਨਾਲ ਲਵ ਮੈਰਿਜ ਕਰਵਾਈ ਸੀ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰ ਇਸੇ ਗੱਲ ਨੂੰ ਲੈ ਕੇ ਸਾਡੇ ਨਾਲ ਰੰਜਿਸ਼ ਰੱਖਦੇ ਸਨ, ਜਿਨ੍ਹਾਂ ਅੱਜ ਮੈਨੂੰ ਅਤੇ ਮੇਰੀ ਮਾਤਾ ਨੂੰ ਗਲੀ ਵਿਚ ਰੋਕ ਕੇ ਸਾਡੇ 'ਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਅਸੀਂ ਦੋਵੇਂ ਜਣੇ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਨੇ ਤੁਰੰਤ ਸਾਨੂੰ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।